ਬੈਸਟ ਪ੍ਰਾਈਸ ਦੇ ਮੁਲਾਜ਼ਮਾਂ ਨੇ ਕਿਸਾਨਾਂ ਦੇ ਸਹਿਯੋਗ ਨਾਲ ਡੀ.ਸੀ. ਦਫ਼ਤਰ ਦਾ ਕੀਤਾ ਘਿਰਾਓ, ਦਿੱਤੀ ਚਿਤਾਵਨੀ

08/30/2022 2:09:31 PM

ਬਠਿੰਡਾ (ਕੁਨਾਲ) : ਬੈਸਟ ਪ੍ਰਾਈਸ ਦੇ ਮੁਲਾਜ਼ਮਾਂ ਅਤੇ ਕਿਸਾਨਾਂ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਅਤੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਬੱਸ ਪ੍ਰਾਈਸ ਵੱਲੋਂ ਕੱਢੇ ਗਏ 90 ਦੇ ਕਰੀਬ ਮੁਲਾਜ਼ਮਾਂ ਨੂੰ ਮੁੜ ਤੋਂ ਕੰਮ 'ਤੇ ਨਹੀਂ ਰੱਖਿਆ ਜਾਂਦਾ ਉਸ ਵੇਲੇ ਤੱਕ ਧਰਨਾ ਜਾਰੀ ਰਹੇਗਾ । ਮੰਗਾਂ ਪੂਰੀਆਂ ਨਾ ਹੋਣ 'ਤੇ ਆਉਣ ਵਾਲੇ ਦਿਨਾਂ 'ਚ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਕਿਸੇ ਵੱਲੋਂ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ। ਪ੍ਰਸ਼ਾਸਨ ਵੱਲੋਂ ਮੀਟਿੰਗ ਦਾ ਸਮਾਂ ਵੀ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਮੀਟਿੰਗ ਵੀ ਨਹੀਂ ਕੀਤੀ। 

ਇਹ ਵੀ ਪੜ੍ਹੋ- ਜ਼ੀਰਾ ਦੀ ਸਿਵਲ ਕੋਰਟ 'ਚ ਪੇਸ਼ੀ ਭੁਗਤਣ ਪਹੁੰਚੇ ਸੁਖਬੀਰ ਬਾਦਲ, ਜਾਣੋ ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਬੈਸਟ ਪ੍ਰਾਈਸ ਦੇ ਮੁਲਾਜ਼ਮ ਕਿਸਾਨਾਂ ਦੇ ਸਹਿਯੋਗ ਲਈ ਧਰਨੇ 'ਚ ਹਿੱਸਾ ਪਾਉਂਦੇ ਰਹੇ ਸਨ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਸੀ ਕਿ ਜੇਕਰ ਉਨ੍ਹਾਂ ਨੇ ਕਿਸਾਨਾਂ ਦਾ ਸਹਿਯੋਗ ਕਰਨਾ ਨਾ ਛੱਡਿਆ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ। ਬੈਸਟ ਪ੍ਰਾਈਸ ਦੇ ਮੁਲਾਜ਼ਮ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਦਲੇ ਦੀ ਭਾਵਨਾ ਕਰਕੇ ਨੌਕਰੀ ਤੋਂ ਕੱਢਿਆ ਗਿਆ ਹੈ। ਧਰਨਾ ਇਸ ਕਰਕੇ ਦਿੱਤਾ ਜਾ ਰਿਹਾ ਹੈ ਕਿਉਂਕਿ ਨੌਕਰੀ ਤੋਂ ਕੱਢਣ ਮਗਰੋਂ ਮੁਲਾਜ਼ਮਾਂ ਨਾਲ ਇਕ ਲਿਖਤੀ ਸਮਝੌਤਾ ਕੀਤਾ ਗਿਆ ਸੀ ,ਜਿਸ ਨੂੰ ਪੂਰਾ ਨਹੀਂ ਕੀਤੀ ਜਾ ਰਿਹਾ। ਇਸ ਲਈ ਜਦੋਂ ਤੱਕ ਉਸ ਨੂੰ ਲਾਗੂ ਨਹੀਂ ਕੀਤਾ ਜਾਂਦਾ ਉਸ ਵੇਲੇ ਤੱਕ ਪ੍ਰਦਰਸ਼ਨ ਜਾਰੀ ਰਹੇਗਾ। 

ਨੋਟ-  ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News