ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੌਮੀ ਇਨਸਾਫ਼ ਮੋਰਚੇ ''ਚ ਸ਼ਾਮਲ ਹੋਣ ਦਾ ਕੀਤਾ ਐਲਾਨ

Tuesday, Feb 07, 2023 - 06:10 PM (IST)

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੌਮੀ ਇਨਸਾਫ਼ ਮੋਰਚੇ ''ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਬੁਢਲਾਡਾ (ਬਾਂਸਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ 'ਚ 15 ਫਰਵਰੀ ਨੂੰ ਕਾਫ਼ਲੇ ਦੇ ਰੂਪ ਵਿੱਚ ਸ਼ਾਮਲ ਹੋਵੇਗੀ। ਇਹ ਸ਼ਬਦ ਅੱਜ ਇੱਥੇ ਬਲਾਕ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਅਹਿਮਦਪੁਰ ਅਤੇ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਜੋ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਲੱਗਿਆ ਹੋਇਆ ਹੈ। ਉਸ ਵਿਚ ਜਥੇਬੰਦੀ ਦੀ ਹਾਜ਼ਰੀ ਲਗਵਾਉਣ ਲਈ 15 ਫਰਵਰੀ ਨੂੰ ਕਾਫ਼ਲੇ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸੰਗਰੂਰ ਪੁਲਸ ਨੂੰ ਮਿਲੀ ਸਫ਼ਲਤਾ, ਕਤਲ ਕਰਨ ਵਾਲੇ 3 ਦੋਸ਼ੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਬਲਾਕ ਮੀਤ ਪ੍ਰਧਾਨ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਮੁਤਾਬਕ ਜਦੋਂ ਕੋਈ ਵੀ ਦੋਸ਼ੀ ਵਿਅਕਤੀ ਆਪਣੀ ਅਦਾਲਤ ਵੱਲੋਂ ਦਿੱਤੀ ਸਜ਼ਾ ਪੂਰੀ ਕਰ ਲੈਂਦਾ ਹੈ ਤਾਂ ਉਸਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਫਿਰ ਬੰਦੀ ਸਿੰਘਾਂ ਨੇ ਜੋ ਲੋਕਾਂ ਲਈ ਆਪਣੀ ਜਾਨ ਜੋਖਿਮ ਵਿਚ ਪਾ ਕੇ ਦੱਬੇ ਕੁੱਚਲੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰਦੇ ਹਨ ਤਾਂ ਉਨ੍ਹਾਂ ਨਾਲ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ। ਕਿੰਨੇ ਸਿੰਘਾਂ ਨੂੰ ਜੇਲ੍ਹਾਂ ਵਿੱਚ 32 ਸਾਲ ਹੋ ਚੁੱਕੇ ਹਨ, ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਜੇਲ ਪ੍ਰਸ਼ਾਸਨ ਨੂੰ ਵੱਡੀ ਰਾਹਤ, ‘ਗਿਟੋਰੀਅਸ ਮੋਬਾਇਲ ਬਲਾਕੇਜ਼’ ਤਕਨੀਕ ਕਾਰਨ ਜੇਲ੍ਹ ’ਚ ਚੱਲ ਰਹੇ ਮੋਬਾਇਲ ਹੋਏ ਜਾਮ

ਯੂਨੀਅਨ ਨੇ ਇਸ ਸੰਘਰਸ਼ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ ਤੇ ਸਮੂਹ ਇਨਸਾਫ਼ ਪਸੰਦ ਲੋਕਾਂ, ਬੁੱਧੀਜੀਵੀਆਂ ਤੇ ਹਰ ਵਰਗ ਨੂੰ ਇਸ ਦੋਹਰੇ ਕਾਨੂੰਨ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕਰਦੇ ਹੋਏ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੂਪ ਸਿੰਘ, ਦਰਸ਼ਨ ਸਿੰਘ ਮਾਨ, ਜਗਸੀਰ ਸਿੰਘ, ਗੁਰਦਰਸਨ ਸਿੰਘ, ਲਾਭ ਸਿੰਘ, ਦਰਸ਼ਨ ਪਲੇਰ, ਜਰਨੈਲ ਸਿੰਘ, ਜਗਵੰਤ ਸਿੰਘ, ਪ੍ਰੀਤਮ ਸਿੰਘ ਨੇ ਆਪਣੇ ਨੇ ਸੰਬੋਧਨ ਕੀਤਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਦਿਓ ਜਵਾਬ। 

 


author

Anuradha

Content Editor

Related News