ਭਾਜਪਾ ਆਗੂਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Friday, Aug 22, 2025 - 03:09 PM (IST)

ਬੁਢਲਾਡਾ (ਮਨਜੀਤ) : ਭਾਰਤੀ ਜਨਤਾ ਪਾਰਟੀ ਵਲੋਂ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਭਾਜਪਾ ਵਲੋਂ ਕੇਂਦਰੀ ਸਕੀਮ ਦਾ ਆਮ ਲੋਕਾਂ ਨੂੰ ਲਾਭ ਦੇਣ ਲਈ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਕੈਂਪ ਲਾਏ ਹੋਏ ਸਨ। ਇਨ੍ਹਾਂ ਕੈਂਪਾਂ ਨੂੰ ਰੋਕ ਕੇ ਪੁਲਸ ਨੇ ਕੰਪਿਊਟਰ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਥਾਣੇ 'ਚ ਰੱਖਿਆ।
ਇਸ ਰੋਸ ਵਜੋਂ ਅੱਜ ਭਾਜਪਾ ਵਲੋਂ ਧਰਨਾ ਦਿੱਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਮੀਤ ਪ੍ਰਧਾਨ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਦੀਆਂ ਸਕੀਮਾਂ ਹਨ, ਹਰ ਲੋੜਵੰਦ ਤੱਕ ਪਹੁੰਚਾਉਣ ਲਈ ਭਾਜਪਾ ਵਲੋਂ ਪਿੰਡਾਂ ਅਤੇ ਸ਼ਹਿਰਾਂ 'ਚ ਕੈਂਪ ਲਾ ਕੇ ਉੱਥੇ ਮੌਕੇ 'ਤੇ ਹੀ ਆਯੁਸ਼ਮਾਨ ਕਾਰਡ ਅਤੇ ਵੱਖ-ਵੱਖ ਹੋਰ ਕੇਂਦਰੀ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ, ਜੋ ਕਿ ਪੰਜਾਬ ਸਰਕਾਰ ਨੂੰ ਬਰਦਾਸ਼ਤ ਨਹੀਂ ਹੋ ਰਿਹਾ।