ਲੋਕ ਮਾਰੂ ਨੀਤੀਆਂ ਖ਼ਿਲਾਫ਼ ਭਾਜਪਾ ਤੇ ਅਕਾਲੀ ਆਗੂਆਂ ਦੇ ਖਿਲਾਫ ਅਰਥੀ ਫੂਕ ਮੁਜਾਹਰੇ 27 ਨੂੰ

07/18/2020 4:28:38 PM

ਬੁਢਲਾਡਾ (ਬਾਸਲ): ਕੇਂਦਰ ਦੀ ਭਾਜਪਾ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਮਾਰੂ ਕਿਸਾਨ ਮਾਰੂ ਰਾਹ ਅਪਣਾਇਆ ਜਾ ਰਿਹਾ ਹੈ ਦੇ ਖਿਲਾਫ ਸੂਬੇ ਦੀਆਂ 12 ਕਿਸਾਨ ਜਥੇਬੰਦੀਆਂ ਵੱਲੋਂ 27 ਜੁਲਾਈ ਨੂੰ ਕੀਤੇ ਜਾ ਰਹੇ ਅਰਥੀ ਫ਼ੂਕ ਮੁਜ਼ਾਹਰਿਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਮੀਟਿੰਗ ਅੱਜ ਇੱਥੇ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ, ਖੇਤੀ ਆਰਡੀਨੈਂਸ ਅਤੇ ਬਿਜਲੀ ਬਿੱਲਾਂ ਦੇ ਖਿਲਾਫ ਜਥੇਬੰਦੀਆਂ ਵੱਲੋਂ 27 ਜੁਲਾਈ ਨੂੰ ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਰਾਜ ਸਭਾ ਮੈਂਬਰ ਆਦਿ ਦੇ ਖਿਲਾਫ ਇਨ੍ਹਾਂ ਦੇ ਦਫਤਰਾਂ, ਘਰਾਂ ਅਤੇ ਹੈੱਡਕੁਆਰਟਰਾਂ ਸਾਹਮਣੇ ਅਰਥੀਆਂ ਫੂਕ ਮੁਜ਼ਾਹਰੇ ਕਰਕੇ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਵੀ ਕੀਤਾ ਜਾਵੇਗਾ ਜਿਸ ਵਿੱਚ ਲਗਭਗ ਹਲਕੇ ਤੋਂ 100 ਦੇ ਕਰੀਬ ਟਰੈਕਟਰ-ਟਰਾਲੀਆਂ ਲਿਜਾਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਹਲਕੇ ਦੇ ਪਿੰਡਾਂ 'ਚ 22 ਜੁਲਾਈ ਨੂੰ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਿਰਫ਼ ਸਰਮਾਏਦਾਰਾਂ ਦੀ ਝੋਲੀ ਭਰਨ ਦਾ ਮੌਕਾ ਤਿਆਰ ਕੀਤਾ ਜਾ ਰਿਹਾ ਹੈ, ਉੱਥੇ ਕਿਸਾਨਾਂ, ਮਜ਼ਦੂਰਾਂ ਲਈ ਕੋਈ ਆਵਾਜ਼ ਉਠਾਉਂਦਾ ਹੈ ਤਾਂ ਉਸ ਦੀ ਆਵਾਜ਼ ਬੰਦ ਕਰਨ ਲਈ ਉਸ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 27 ਤਰੀਕ ਨੂੰ ਅਰਥੀ ਫੂਕ ਮੁਜ਼ਾਹਰਿਆਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜਥੇਬੰਦੀ ਦੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਜੰਤ ਸਿੰਘ ਮਘਾਣੀਆਂ, ਸੱਤਪਾਲ ਸਿੰਘ ਬਰ੍ਹੇ, ਬਲਾਕ ਪ੍ਰਧਾਨ ਰਾਮਫਲ ਸਿੰਘ ਬਹਾਦਰਪੁਰ, ਮਹਿੰਦਰ ਸਿੰਘ ਕੁਲਰੀਆਂ, ਨਛੱਤਰ ਸਿੰਘ ਅਹਿਮਦਪੁਰ, ਤਰਨਜੀਤ ਸਿੰਘ ਮੰਦਰਾਂ ਅਤੇ ਤਾਰਾ ਚੰਦ ਬਰੇਟਾ ਸਮੇਤ ਬਹੁਤ ਸਾਰੇ ਪਿੰਡਾਂ ਦੇ ਆਗੂ ਹਾਜ਼ਰ ਸਨ।

Shyna

This news is Content Editor Shyna