ਬੁਢਲਾਡਾ ਦੇ ਕਿਸਾਨ ਦੀ ਕਣਕ ਸੜ ਕੇ ਸੁਆਹ
Monday, Apr 20, 2026 - 06:27 PM (IST)
ਬੁਢਲਾਡਾ (ਬਾਂਸਲ)- ਨੇੜਲੇ ਪਿੰਡ ਬੱਛੋਆਣਾ ਦੇ ਇੱਕ ਕਿਸਾਨ ਦੀ ਕਣਕ ਦੀ ਖੜੀ ਫਸਲ ਨੂੰ ਅੱਗ ਲੱਗਣ ਕਾਰਨ 3 ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋ ਗਈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਕਿਸਾਨ ਮੱਖਣ ਸਿੰਘ ਦੇ ਖੇਤ ਵਿੱਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਉਸਦੀ 3 ਏਕੜ ਦੇ ਕਰੀਬ ਕਣਕ ਅਤੇ 3 ਏਕੜ ਦੇ ਕਰੀਬ ਨਾੜ ਅੱਗ ਦੀ ਭੇਂਟ ਚੜ੍ਹ ਗਈ।
ਇਹ ਵੀ ਪੜ੍ਹੋ- ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
ਮੱਖਣ ਦਾਸ ਨੇ ਦੱਸਿਆ ਕਿ ਉਸਨੇ ਕਰੀਬ 6 ਕਿੱਲੇ ਜ਼ਮੀਨ 85 ਹਜ਼ਾਰ ਰੁਪਏ ਠੇਕੇ ‘ਤੇ ਲੈ ਕੇ ਆਪਣੇ ਪਰਿਵਾਰ ਦੀ ਰੋਟੀ ਲਈ ਮਿਹਨਤ ਕੀਤੀ ਸੀ ਪਰ ਬਿਜਲੀ ਸਰਕਟ ਨੇ ਕੁਝ ਹੀ ਮਿੰਟਾਂ ਵਿੱਚ ਉਸਦੀ ਸਾਰੀ ਮਿਹਨਤ ਰਾਖ ਕਰ ਦਿੱਤੀ। ਪਿੰਡ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਕਿ ਪੀੜਤ ਕਿਸਾਨ ਨੂੰ ਤੁਰੰਤ ਮੁਆਵਜ਼ਾ ਦੇ ਕੇ ਸਹਾਇਤਾ ਕੀਤੀ ਜਾਵੇ।
ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
