ਚਿੱਟਾ ਦੇਣ ਵਾਲੇ 2 ਨੌਜਵਾਨਾਂ ਸਮੇਤ 4 ''ਤੇ ਮਾਮਲਾ ਦਰਜ, ਚਿੱਟੇ ਕਾਰਨ ਇਕ ਮਹੀਨੇ ''ਚ 3 ਨੇ ਗਵਾਈ ਜਾਨ

08/10/2022 3:58:16 PM

ਸੰਗਤ ਮੰਡੀ (ਮਨਜੀਤ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਤੇ ਪੁਲਸ ਵੱਲੋਂ ਚਿੱਟਾ ਦੇਣ ਦੇ ਦੋਸ਼ ’ਚ ਦੋ ਨੌਜਵਾਨਾਂ ਸਮੇਤ ਅੱਧੀ ਦਰਜਨ ਨਾਮੂਲਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ’ਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਿਆ ਹੈ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਕਬਾਲ ਸਿੰਘ (20) ਪੁੱਤਰ ਕ੍ਰਿਸ਼ਨ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਫਰੀਦਕੋਟ ਪੁਲਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ

ਉਨ੍ਹਾਂ ਵੱਲੋਂ ਮ੍ਰਿਤਕ ਇਕਬਾਲ ਸਿੰਘ ਦੇ ਚਾਚਾ ਦੇਵਤਾ ਸਿੰਘ ਪੁੱਤਰ ਜਰਨੈਲ ਸਿੰਘ ਦੇ ਬਿਆਨਾਂ ’ਤੇ ਚਿੱਟਾ ਦੇਣ ਵਾਲੇ ਭਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗਹਿਰੀ ਬੁੱਟਰ, ਜੱਗ ਸਿੰਘ ਪੁੱਤਰ ਕੌਰ ਸਿੰਘ ਵਾਸੀ ਗੁਰਥੜੀ ਸਮੇਤ ਚਾਰ ਨਾਮੂਲਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਪੁਲਸ ਨੇ ਭਿੰਦਰ ਸਿੰਘ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਇਕਬਾਲ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਚਿੱਟਾ ਬਾਹਰਲੇ ਪਿੰਡਾਂ ਦੇ ਲੜਕੇ ਸਪਲਾਈ ਕਰਦੇ ਹਨ। ਪਿਛਲੇ ਲਗਭਗ ਇਕ ਮਹੀਨੇ ’ਚ ਚਿੱਟੇ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਾਲੇ ਹੋਰ ਵੀ ਕਈ ਨੌਜਵਾਨ ਚਿੱਟਾ ਲਗਾਉਂਦੇ ਹਨ, ਜੇਕਰ ਉਨ੍ਹਾਂ ਦਾ ਸਮਾਂ ਰਹਿੰਦੇ ਇਲਾਜ ਨਾ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਵੀ ਮੌਤ ਹੋ ਸਕਦੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto