ਬਠਿੰਡਾ ਕੇਂਦਰੀ ਜੇਲ੍ਹ ''ਚ ਹੋਈ ਗੈਂਗਵਾਰ ਦਾ ਮਾਮਲਾ, ਗੈਂਗਸਟਰ ਸਮੇਤ 4 ਖ਼ਿਲਾਫ਼ ਮਾਮਲਾ ਦਰਜ

02/27/2023 12:05:18 PM

ਬਠਿੰਡਾ (ਸੁਖਵਿੰਦਰ) : ਬੀਤੇ ਦਿਨੀਂ ਕੇਂਦਰੀ ਜੇਲ੍ਹ ਵਿਚ ਹੋਏ ਗੈਂਗਸਟਰਾਂ ਦੇ ਆਪਸੀ ਲੜਾਈ ਝਗੜੇ ਦੇ ਮਾਮਲੇ ’ਚ ਕੈਂਟ ਪੁਲਸ ਵੱਲੋਂ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਚਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਸਹਾਇਕ ਸੁਪਰਡੈਂਟ ਜਗਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਵਾਲਾਤੀ ਗੁਰਮੁੱਖ ਸਿੰਘ ਵਾਸੀ ਰੋਡੇ, ਗੈਂਗਸਟਰ ਸੁਭਮ ਵਾਸੀ ਅ੍ਰੰਮਿਤਸਰ, ਹਵਾਲਾਤੀ ਜਗਰੋਸ਼ਨ ਸਿੰਘ ਵਾਸੀ ਕਲੇਰ, ਕੈਦੀ ਰਾਜਵੀਰ ਸਿੰਘ ਉਕਤ ਸਾਰੇ ਕੇਂਦਰੀ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਕਤ ਮੁਲਜ਼ਮਾਂ ਦੀ ਆਪਸ ਵਿਚ ਬਹਿਸ ਹੋ ਗਈ। 

ਇਹ ਵੀ ਪੜ੍ਹੋ- ਮੌਤ ਦਾ ਕਾਰਨ ਬਣੀ ਯਾਰੀ, ਭਦੌੜ 'ਚ ਦੋਸਤਾਂ ਤੋਂ ਦੁਖ਼ੀ ਹੋ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਜਿਸ ਤੋਂ ਬਾਅਦ ਸਾਰੇ ਮੁਲਜ਼ਮਾਂ ਦਾ ਝਗੜਾ ਵਧ ਗਿਆ ਅਤੇ ਉਨ੍ਹਾਂ ਇਕ ਦੂਸਰੇ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆ ਸਨ। ਜੇਲ੍ਹ ਪ੍ਰਸ਼ਾਸਨ ਵਲੋਂ ਕੁਝ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ ਸੀ। ਪੁਲਸ ਵਲੋਂ ਕਾਰਵਾਈ ਕਰਦਿਆਂ ਉਕਤ ਸਾਰੇ ਮੁਲਜਮਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 17 ਲੱਖ ਲਾ ਕੈਨੇਡਾ ਭੇਜੀ ਪਤਨੀ ਦੇ ਬਦਲੇ ਚਾਲ-ਚਲਣ, ਕਰਤੂਤਾਂ ਦੇਖ ਪਰਿਵਾਰ ਦੇ ਉੱਡੇ ਹੋਸ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News