ਅੱਤਵਾਦੀ ਗੁਰਪਤਵੰਤ ਪੰਨੂ ਖ਼ਿਲਾਫ਼ ਬਠਿੰਡਾ ''ਚ ਮਾਮਲਾ ਦਰਜ
Wednesday, Apr 26, 2023 - 10:22 AM (IST)

ਬਠਿੰਡਾ (ਵਰਮਾ) : ਹਿੰਦੂ ਆਗੂ ਸਤਿੰਦਰ ਕੁਮਾਰ ਨੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਬਠਿੰਡਾ ਵਿਚ ਆਪਣੇ ਵਕੀਲ ਪੀ. ਐੱਸ. ਰਾਓ ਗਿਰਵਰ ਰਾਹੀਂ ਕੇਸ ਦਰਜ ਕੀਤਾ ਹੈ। ਸਤਿੰਦਰ ਕੁਮਾਰ ਨੇ ਦੱਸਿਆ ਕਿ ਗੁਰਪਤਵੰਤ ਸਿੰਘ ਪੰਨੂ ਹਮੇਸ਼ਾ ਭੜਕਾਊ ਬਿਆਨ ਦੇ ਕੇ ਦੇਸ਼ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ। ਸੋਸ਼ਲ ਮੀਡੀਆ ’ਤੇ ਉਸ ਦੀਆਂ ਵੀਡੀਓਜ਼ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਹੈ, ਜਿਸ ਨੂੰ ਦੇਖ ਕਿ ਨੌਜਵਾਨ ਉਸੇ ਰਸਤੇ ’ਤੇ ਚੱਲਣਾ ਸ਼ੁਰੂ ਕਰ ਦਿੰਦੇ ਹਨ ਅਤੇ ਆਪਣਾ ਭਵਿੱਖ ਦਾਅ ’ਤੇ ਲਗਾ ਦਿੰਦੇ ਹਨ।
ਇਹ ਵੀ ਪੜ੍ਹੋ- ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੋਂ 3 ਘੰਟੇ ਪੁੱਛਗਿੱਛ
ਇਸੇ ਲਈ ਸਤਿੰਦਰ ਕੁਮਾਰ ਨੇ ਆਪਣੇ ਵਕੀਲ ਰਾਹੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਜਿੰਨੀ ਜਲਦੀ ਹੋ ਸਕੇ ਗੁਰਪਤਵੰਤ ਸਿੰਘ ਪੰਨੂ ਦੀਆਂ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਯੂ-ਟਿਊਬ, ਇੰਸਟਾਗ੍ਰਾਮ ਆਦਿ ਤੋਂ ਹਟਾ ਦਿੱਤੀਆਂ ਜਾਣ। ਸਤਿੰਦਰ ਨੇ ਦੱਸਿਆ ਕਿ ਗੂਗਲ ਦੇ ਸੀ. ਈ. ਓ. ਤੋਂ ਇਲਾਵਾ ਯੂ-ਟਿਊਬ, ਫੇਸਬੁੱਕ, ਇੰਸਟਾਗ੍ਰਾਮ ਦੇ ਸੀਨੀਅਰ ਅਧਿਕਾਰੀਆਂ ਸਮੇਤ ਗ੍ਰਹਿ ਮਾਮਲਿਆਂ ਦੇ ਸਕੱਤਰ ਨੂੰ ਵੀ ਇਸ ਮਾਮਲੇ ’ਚ ਪਾਰਟੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਮਾਪਿਆਂ ਦਾ ਇਕਲੌਤਾ ਪੁੱਤ ਸੀ ਸਤਿਗੁਰ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।