ਜੇੇਕਰ ਨੂਹ ਮਾਮਲੇ ’ਚ ਪਰਚੇ ਰੱਦ ਹੋ ਸਕਦੇ ਹਨ ਤਾਂ ਫਿਰ ਸਿੱਖ ਨੌਜਵਾਨਾਂ ਦੇ ਕਿਉਂ ਨਹੀਂ : ਗਿਆਨੀ ਹਰਪ੍ਰੀਤ ਸਿੰਘ

Monday, Dec 04, 2023 - 03:32 PM (IST)

ਜੇੇਕਰ ਨੂਹ ਮਾਮਲੇ ’ਚ ਪਰਚੇ ਰੱਦ ਹੋ ਸਕਦੇ ਹਨ ਤਾਂ ਫਿਰ ਸਿੱਖ ਨੌਜਵਾਨਾਂ ਦੇ ਕਿਉਂ ਨਹੀਂ : ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ (ਮੁਨੀਸ਼) : ਪਿਛਲੇ ਲੰਮੇ ਸਮੇਂ ਤੋਂ ਦੇਸ਼ ਭਰ ’ਚ ਸਿੱਖਾਂ ਖ਼ਿਲਾਫ਼ ਭੇਦਭਾਵ ਵਾਲਾ ਮਾਹੌਲ ਸਿਰਜਿਆ ਜਾ ਰਿਹਾ। ਹਰਿਆਣਾ ਦੇ ਨੂਹ ’ਚ ਥਾਣੇ ਨੂੰ ਅੱਗ ਲਗਾ ਕੇ ਦੰਗਾ ਫਸਾਦ ਕਰਨ ਵਾਲਿਆਂ ’ਤੇ ਦਰਜ ਪਰਚੇ ਰੱਦ ਕਰ ਦੇਣੇ, ਜਦੋਂਕਿ ਦੂਜੇ ਪਾਸੇ ਸਿੱਖ ਨੌਜਵਾਨਾਂ ਨੂੰ ਐੱਨ. ਐੱਸ. ਏ. ਤਹਿਤ ਜੇਲ੍ਹਾਂ ’ਚ ਡੱਕਣਾ ਭੇਦਭਾਵ ਹੈ। ਹੁਣ ਸਵਾਲ ਉੱਠਦਾ ਹੈ ਕਿ ਜੇਕਰ ਨੂਹ ਦੇ ਦੋਸ਼ੀਆਂ ਦੇ ਪਰਚੇ ਰੱਦ ਹੋ ਸਕਦੇ ਹਨ ਤਾਂ ਸਿੱਖ ਨੌਜਵਾਨਾਂ ਦੇ ਕਿਉਂ ਨਹੀਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ : ਡੌਂਕੀ ਲਾ ਕੇ 1000 ਬੰਦਾ ਟੱਪ ਗਿਆ ਮੈਕਸੀਕੋ ਬਾਰਡਰ, ਛੋਟੋ-ਛੋਟੇ ਬੱਚੇ ਵੀ ਸ਼ਾਮਲ, ਵੇਖੋ ਵੀਡੀਓ

ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਖ਼ਿਲਾਫ਼ ਇਕ ਖ਼ਾਸ ਸਾਜ਼ਿਸ਼ ਤਹਿਤ ਭੜਕਾਹਟ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2007 ’ਚ ਲੁਧਿਆਣਾ ਬੰਬ ਕਾਂਡ ਹੋਇਆ ਜੋ ਸਿੱਖਾਂ ਦੇ ਸਿਰ ਮੜ ਦਿੱਤਾ ਗਿਆ। ਹਾਲਾਂਕਿ ਜਿੰਨੇ ਸਿੱਖ ਉਕਤ ਮਾਮਲੇ ’ਚ ਪੁਲਸ ਨੇ ਫੜੇ ਉਹ ਬਾਅਦ ’ਚ ਸਾਰੇ ਬਾਇੱਜ਼ਤ ਬਰੀ ਹੋਏ ਪਰ ਜਦੋਂ 2017 ’ਚ ਮੌੜ ਬੰਬ ਧਮਾਕਾ ਹੋਇਆ ਅਤੇ ਉਸ ’ਚ ਡੇਰਾ ਸਿਰਸਾ ਮੁਖੀ ਦਾ ਨਾਂ ਆਇਆ ਤਾਂ ਜਾਂਚ ਉੱਥੇ ਹੀ ਠੱਪ ਕਰ ਦਿੱਤੀ ਗਈ ਹੁਣ ਉਸਨੂੰ ਵਾਰ-ਵਾਰ ਪੈਰੋਲ ਵੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪੰਜਾਬ ’ਚ ਏਡਜ਼ ਦੇ ਹੈਰਾਨ ਕਰਨ ਵਾਲੇ ਅੰਕੜੇ, ਬੇਹੱਦ ਚਿੰਤਾਜਨਕ ਰਿਪੋਰਟ ਆਈ ਸਾਹਮਣੇ

ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੀ ਝੂਠੇ ਦੋਸ਼ਾਂ ਤਹਿਤ ਫੜੋ-ਫੜਾਈ ਇਹ ਵੀ ਇਕ ਕੋਝੀ ਚਾਲ ਦਾ ਹਿੱਸਾ ਹੈ ਅਤੇ ਅਜਿਹੀਆਂ ਕੋਝੀਆਂ ਚਾਲਾਂ ਸਰਕਾਰਾਂ ਬੰਦ ਕਰਨ। ਉਨ੍ਹਾਂ ਮੰਗ ਕੀਤੀ ਕਿ ਜਿਵੇਂ ਨੂਹ ’ਚ ਦੰਗਾ ਫਸਾਦ ਕਰਨ ਵਾਲਿਆਂ ਦੇ ਪਰਚੇ ਰੱਦ ਕਰ ਦਿੱਤੇ ਹਨ, ਉਵੇਂ ਸਰਕਾਰ ਸਿੱਖ ਨੌਜਵਾਨਾਂ ’ਤੇ ਦਰਜ ਪਰਚੇ ਵੀ ਰੱਦ ਕਰੇ ਅਤੇ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਿੱਖਾਂ ਨੂੰ ਵੀ ਤੁਰੰਤ ਰਿਹਾਅ ਕਰੇ

ਇਹ ਵੀ ਪੜ੍ਹੋ : ਦੇਸ਼ ’ਚ ਭਾਜਪਾ ਦੀ ਝੰਡੀ, ਪੰਜਾਬ ਨੂੰ ਬਣਾਇਆ 'ਪ੍ਰਯੋਗ ਸੂਬਾ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Harnek Seechewal

Content Editor

Related News