ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ ਦੋ ਕੈਦੀਆਂ ਤੋਂ ਨਸ਼ੀਲਾਂ ਪਦਾਰਥ ਬਰਾਮਦ

11/11/2023 6:07:42 PM

ਬਠਿੰਡਾ (ਸੁਖਵਿੰਦਰ) : ਕੇਂਦਰੀ ਜੇਲ੍ਹ ਵਿਚ ਬੰਦ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ ਹੋਇਆ ਹੈ। ਕੈਦੀਆਂ ਤੋਂ ਨਸ਼ੀਲਾ ਪਦਾਰਥ ਮਿਲਣ ’ਤੇ ਥਾਣਾ ਕੈਂਟ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਰੋਜ਼ਾਨਾ ਦੀ ਤਰ੍ਹਾਂ ਜੇਲ੍ਹ ਵਿਚ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵਲੋਂ ਹਵਾਲਾਤੀ ਸੁਨੀਲ ਕੁਮਾਰ ਵਾਸੀ ਬਠਿੰਡਾ ਅਤੇ ਕੈਦੀ ਰਵੀ ਵਰਮਾ ਵਾਸੀ ਬਠਿੰਡਾ ਦੀ ਤਲਾਸ਼ੀ ਲਈ ਗਈ।

ਉਨ੍ਹਾਂ ਦੱਸਿਆ ਕਿ ਦੌਰਾਨੇ ਤਲਾਸ਼ੀ ਪੁਲਸ ਵਲੋਂ ਮੁਲਜ਼ਮਾਂ ਪਾਸੋਂ 44 ਗ੍ਰਾਂਮ ਸੁਲਫ਼ਾ ਬਰਾਮਦ ਕੀਤਾ ਗਿਆ ਹੈ। ਪੁਲਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੂਰੁ ਕਰ ਦਿੱਤੀ ਗਈ ਹੈ।

Anuradha

This news is Content Editor Anuradha