ਚਰਨਜੀਤ ਚੰਨੀ ਦੀ ਸਾਈਕਲ ਯਾਤਰਾ ਨੌਜਵਾਨੀ ਨੂੰ ਨਵੀਂ ਸੇਧ ਦੇਵੇਗੀ : ਪਵਨ ਮਾਨੀ, ਕੁਲਵੰਤ ਸਿੰਗਲਾ

Wednesday, Nov 11, 2026 - 05:54 PM (IST)

ਚਰਨਜੀਤ ਚੰਨੀ ਦੀ ਸਾਈਕਲ ਯਾਤਰਾ ਨੌਜਵਾਨੀ ਨੂੰ ਨਵੀਂ ਸੇਧ ਦੇਵੇਗੀ : ਪਵਨ ਮਾਨੀ, ਕੁਲਵੰਤ ਸਿੰਗਲਾ

ਬੁਢਲਾਡਾ (ਬਾਂਸਲ) : ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸੂਬੇ ਅੰਦਰ ਕੱਢੀ ਜਾ ਰਹੀ "ਜਵਾਨੀ ਸੰਭਾਲ ਸਾਈਕਲ ਯਾਤਰਾ "ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆ ਤੋਂ ਬਚਾਉਣ ਅਤੇ ਵੱਖ-ਵੱਖ ਮੁੱਦਿਆਂ ਨੂੰ ਚੁੱਕਣ ਲਈ ਨਵੀਂ ਸੇਧ ਦੇਵੇਗੀ। ਇਹ ਸ਼ਬਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਡੈਲੀਗੇਟ ਪਵਨ ਕੁਮਾਰ ਮਾਨੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਹੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨਸ਼ੇ ਪੂਰੀ ਤਰ੍ਹਾਂ ਪੈਰ ਪਸਾਰ ਚੁੱਕੇ ਹਨ ਜਿਸ ਨਾਲ ਨੌਜਵਾਨੀ ਦਾ ਘਾਣ ਹੋ ਰਿਹਾ ਹੈ ਜੋ ਕਿ ਦੇਸ਼ ਦਾ ਭਵਿੱਖ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਹੁੰਦਿਆਂ ਅਜਿਹੇ ਕੰਮ ਕਰਕੇ ਵਿਖਾ ਦਿੱਤੇ ਜਿਨ੍ਹਾਂ ਨੂੰ ਪੰਜਾਬ ਵਾਸੀ ਅੱਜ ਵੀ ਯਾਦ ਕਰ ਰਹੇ ਹਨ। ਸੂਬੇ ਵਿਚ ਨਸ਼ਿਆਂ ਦਾ ਵੱਡੀ ਪੱਧਰ 'ਤੇ ਬੋਲਬਾਲਾ ਹੈ ਤੇ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀ ਹੈ। ਉਨ੍ਹਾਂ ਕਿਹਾ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਖੇਮ ਸਿੰਘ ਜਟਾਣਾ, ਹਰਬੰਸ ਸਿੰਘ ਖਿੱਪਲ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਵਿੰਦਰਦੀਪ ਸਿੰਘ ਸਵੀਟੀ, ਸਾਬਕਾ ਕੌਂਸਲਰ ਨਰੇਸ਼ ਕੁਮਾਰ ਆਦਿ ਹਾਜ਼ਰ ਸਨ। 


author

Gurminder Singh

Content Editor

Related News