ਕੋਰੋਨਾ ਮਹਾਮਾਰੀ ''ਚ ਇਮਾਨਦਾਰੀ ਨਾਲ ਡਿਊਟੀ ਕਰਨ ਵਾਲੇ ਏ. ਐੱਸ. ਆਈ. ਯਾਦਵਿੰਦਰ ਦਾ ਸਨਮਾਨ

05/30/2020 6:31:48 PM

ਬੁਢਲਾਡਾ (ਬਾਂਸਲ) : ਕਰੋਨਾ ਮਹਾਮਾਰੀ ਦੇ ਚੱਲਦਿਆਂ ਜਿਥੇ ਸਿਹਤ ਕਰਮੀਆਂ, ਪੁਲਸ ਮੁਲਾਜ਼ਮਾ, ਪ੍ਰਸ਼ਾਸਨਿਕ ਅਧਿਕਾਰੀਆ ਵਲੋਂ ਸਰਕਾਰ ਦੇ ਦਿੱਤੇ ਕੋਰੋਨਾ ਹੁਕਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਲੋਕਾਂ, ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਮੈਂਬਰਾਂ ਵੱਲੋਂ ਇਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਸਨਮਾਨ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਮੁਲਾਜ਼ਮ ਕੋਰੋਨਾ ਮਹਾਮਾਰੀ ਦੇ ਚਲਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਰਹੇ ਹਨ। ਇਸੇ ਤਹਿਤ ਸ਼ਹਿਰ ਦੀ ਦਾਣਾ ਮੰਡੀ ਦੇ ਅਹਿਮਦਪੁਰ ਵਾਲੇ ਗੇਟ ਦੇ ਚੌਕ ਵਿਚ ਡਿਊਟੀ ਦੇ ਰਹੇ ਏ. ਐੱਸ. ਆਈ. ਯਾਦਵਿੰਦਰ ਸਿੰਘ ਵੱਲੋਂ ਤਨਦੇਹੀ ਨਾਲ ਦਿੱਤੀ ਜਾ ਰਹੀ ਡਿਊਟੀ ਲਈ ਸ਼ਹਿਰ ਦੇ ਡਾਕਟਰ ਛੱਜੂ ਰਾਮ ਗਰਗ, ਕਰਿਆਣਾ ਯੂਨੀਅਨ ਦੇ ਪ੍ਰਧਾਨ ਜੀਵਨ ਕੁਮਾਰ ਆਦਿ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੀ ਟੀਮ ਦਾ ਪੀ. ਪੀ. ਈ. ਕਿੱਟ, ਸੈਨੇਟਾਈਜ਼ਰ ਅਤੇ ਮਾਸਕ ਦੇ ਕੇ ਸਨਮਾਨ ਕੀਤਾ ਗਿਆ। 

ਇਸ ਮੌਕੇ ਡਾਕਟਰ ਛੱਜੂ ਰਾਮ ਗਰਗ ਨੇ ਕਿਹਾ ਕਿ ਏ. ਐੱਸ. ਆਈ. ਯਾਦਵਿੰਦਰ ਸਿੰਘ ਵੱਲੋਂ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਦਿੱਤੀ ਜਾ ਰਹੀ ਹੈ ਉਨ੍ਹਾਂ ਵੱਲੋਂ ਆਉਣ ਜਾਣ ਵਾਲੇ ਰਾਹਗੀਰਾਂ ਦੁਕਾਨਦਾਰਾਂ ਅਤੇ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ ਸੈਨੀਟਾਈਜ਼ਰ ਨਾਲ ਵਾਰ-ਵਾਰ ਹੱਥ ਧੋਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਹਦਾਇਤਾਂ ਬਾਰੇ ਸਮੇਂ-ਸਮੇਂ ਸਿਰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਦੇ ਚੱਲਦੇ ਲੋਕਾਂ ਵਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।


Gurminder Singh

Content Editor

Related News