ਪੇਸ਼ੀ ਤੋਂ ਗੈਰ ਹਾਜ਼ਰ ਹੋਣ ’ਤੇ ਪੀ. ਓ. ਘੋਸ਼ਿਤ
Thursday, Sep 24, 2026 - 06:18 PM (IST)
ਬਠਿੰਡਾ (ਸੁਖਵਿੰਦਰ) : ਮਾਨਯੋਗ ਅਦਾਲਤ ਵਲੋਂ ਇਕ ਵਿਅਕਤੀ ਨੂੰ ਭਗੌੜਾ ਘੋਸ਼ਿਤ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਧਰਮਪਾਲ ਵਾਸੀ ਜੀਦ ਖਿਲਾਫ਼ ਮਾਨਯੋਗ ਰਾਜਵੀਰ ਕੌਰ ਜੇ.ਐੱਮ.ਆਈ.ਸੀ. ਦੀ ਅਦਾਲਤ ਵਿਚ ਕੇਸ ਚੱਲ ਰਿਹਾ ਹੈ। ਮੁਲਜ਼ਮ ਵਲੋਂ ਵਾਰ-ਵਾਰ ਅਦਾਲਤ ਵਿਚ ਹਾਜ਼ਰ ਨਾ ਹੋਣ ’ਤੇ ਅਦਾਲਤ ਵਲੋਂ ਮੁਲਜ਼ਮ ਨੂੰ ਪੀ.ਓ ਕਰਾਰ ਦਿੰਦਿਆਂ ਥਾਣਾ ਸਿਵਲ ਲਾਈਨ ਪੁਲਸ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅਦਾਲਤ ਦੇ ਹੁਕਮਾਂ ‘ਤੇ ਪੁਲਸ ਵਲੋਂ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
