ਬਠਿੰਡਾ ''ਚ ਗੁੰਡਾਗਰਦੀ, ਹਫ਼ਤਾ ਨਾ ਦੇਣ ''ਤੇ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰ ਨਾਲ ਫ਼ਲ ਵਿਕਰੇਤਾ ''ਤੇ ਹਮਲਾ
Tuesday, Feb 28, 2023 - 05:45 PM (IST)
ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਗੁਰੂਕੁੱਲ ਰੋਡ ਦੇ ਨਜ਼ਦੀਕ ਲੱਗਣ ਵਾਲੀ ਫਸ ਸਬਜ਼ੀ ਮੰਡੀ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਅੱਧਾ ਦਰਜਨ ਦੇ ਲਗਭਗ ਹਥਿਆਰਬੰਦ ਨੌਜਵਾਨਾਂ ਨੇ ਉੱਥੇ ਪਹੁੰਚ ਕੇ ਫਲ-ਸਬਜ਼ੀ ਵਿਕਰੇਤਾਵਾਂ ਤੋਂ ਹਫ਼ਤਾ ਮੰਗਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜਦੋਂ ਇਕ ਫਲ ਵਿਕਰੇਤਾ ਵੱਲੋਂ ਉਨ੍ਹਾਂ ਦਾ ਵਿਰੋਧ ਕਰਨ 'ਤੇ ਉਨ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ। ਉਕਤ ਗੁੰਡਾਗਰਦੀ ਨੂੰ ਦੇਖਦਿਆਂ ਸਾਰੇ ਸਬਜ਼ੀ ਵਿਰਕੇਤਵਾਂ ਨੇ ਦੁਕਾਨਾ ਬੰਦ ਕਰਕੇ ਮੁਸ਼ਕਿਲ ਨਾਲ ਆਪਣਾ ਬਚਾਅ ਕੀਤਾ। ਬਾਅਦ ਵਿਚ ਲੋਕਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਪੁਲਸ ਮੌਕੇ 'ਤੇ ਪਹੁੰਚੀ , ਉਸ ਵੇਲੇ ਤੱਕ ਮੁਲਜ਼ਮ ਫਰਾਰ ਹੋ ਚੁੱਕੇ ਸਨ।
ਇਹ ਵੀ ਪੜ੍ਹੋ- ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬਣ ਕੁੜੀ ਗੁਰਜੋਤ ਕੌਰ ਦੀ ਮੌਤ
ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਸਬਜ਼ੀ ਵਿਕਰੇਤਾ ਅਮਨ ਕੁਮਾਰ ਵਾਸੀ ਸੁਰਖਪੀਰ ਰੋਡ ਨੇ ਦੱਸਿਆ ਕਿ ਉਕਤ ਲੋਕਾਂ ਕੋਲ ਤੇਜ਼ਧਾਰ ਹਥਿਆਰ ਸਨ ਅਤੇ ਹਫ਼ਤਾ ਦੇਣ ਤੋਂ ਇਨਕਾਰ ਕਰਨ 'ਤੇ ਉਨ੍ਹਾਂ ਉਸ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਉਸਦੇ ਦੋਵੇ ਹੱਥ ਜ਼ਖਮੀ ਹੋ ਗਏ। ਪੁਲਸ ਵਲੋਂ ਉਕਤ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਅਤੇ ਸਬਜੀ ਵਿਕਰੇਤਾਵਾਂ ਨ ਵੀ ਮੰਗਲਵਾਰ ਨੂੰ ਸਬਜੀ ਮੰਡੀ ਬੰਦ ਕਰਕੇ ਰੋਸ਼ ਜਤਾਇਆ ਜਿਕਰਯੋਗ ਹੈ ਕਿ ਲਾਈਨਪਾਰ ਇਲਾਕੇ ਵਿਚ ਕੁੱਟਮਾਰ ਅਤੇ ਤੋੜਭੰਨ ਦੀਆ ਵਾਰਦਾਤਾਂ ਲਗਾਤਾਰ ਵਧ ਰਹੀਆ ਹਨ ਅਤੇ ਪੁਲਸ ਮੁਲਜ਼ਮਾਂ ਨੂੰ ਰੋਕਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਲੋਕਾਂ ਨੇ ਮੰਗ ਕੀਤੀ ਕਿ ਸ਼ਰਾਰਤੀ ਤੱਤਾਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- 3 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ-ਪਿਓ ਦਾ ਹੱਥ, ਭਿਆਨਕ ਸੜਕ ਹਾਦਸੇ 'ਚ ਇਕੱਠਿਆਂ ਹੋਈ ਪਤੀ-ਪਤਨੀ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
