ਟੋਭੇ ''ਚ ਡੁੱਬੇ ਬੱਚੇ ਦੀ ਮੌਤ ਦਾ ਮਾਮਲਾ : ਪ੍ਰਸ਼ਾਸਨ ਨੇ ਮੰਨੀਆਂ ਪਰਿਵਾਰ ਦੀਆਂ ਮੰਗਾਂ, ਮਿਲੇਗੀ ਆਰਥਿਕ ਮਦਦ ਤੇ ਨੌਕਰੀ

01/23/2023 5:35:56 PM

ਬੁਢਲਾਡਾ(ਬਾਂਸਲ) : ਸ਼ਹਿਰ ਦੇ ਵਾਰਡ ਨੰਬਰ 17 'ਚ ਟੋਭੇ 'ਚ ਡਿੱਗ ਕੇ ਬੱਚੇ ਦੀ ਮੌਤ ਦੇ ਮਾਮਲੇ 'ਚ ਲੋਕਾਂ ਵੱਲੋਂ ਲਗਾਏ ਧਰਨੇ ਦੇ ਚੌਥੇ ਦਿਨ ਪ੍ਰਸ਼ਾਸ਼ਨ ਨੇ ਮੰਗਾਂ ਨੂੰ ਪ੍ਰਵਾਨ ਕਰਦਿਆਂ ਮਾਮਲੇ ਨੂੰ ਸੁਲਝਾ ਲਿਆ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਸਥਾਨਕ ਪ੍ਰਸ਼ਾਸ਼ਨ ਅਤੇ ਡੀ. ਐੱਸ. ਪੀ. ਨਵਨੀਤ ਕੌਰ ਗਿੱਲ, ਐੱਸ. ਐੱਚ. ਓ. ਸਿਟੀ ਬੂਟਾ ਸਿੰਘ, ਐੱਸ. ਐੱਚ. ਓ. ਸਦਰ ਰੁਪਿੰਦਰ ਕੌਰ ਆਦਿ ਦੇ ਯਤਨਾ ਸਦਕਾ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ, ਕੌਂਸਲ 'ਚ ਨੌਕਰੀ, ਵਾਰਡ 'ਚ ਸੀਵਰੇਜ ਦਾ ਪ੍ਰਬੰਧ, ਅਣਗਿਹਲੀ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ। ਜਿਸ 'ਤੇ ਐਕਸ਼ਨ ਕਮੇਟੀ ਅਤੇ ਮਜ਼ਦੂਰ ਕਿਸਾਨ ਜਥੇਬੰਦੀਆਂ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਸ਼ਾਸਨ ਨੂੰ ਪ੍ਰਵਾਨ ਕਰਦਿਆਂ ਲਿਖਤੀ ਸਹਿਮਤੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤੀਆਂ ਅਹਿਮ ਨਿਯੁਕਤੀਆਂ, ਜਾਣੋ ਕਿਸ ਨੂੰ ਸੌਂਪੀ ਕਿਹੜੀ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ ਬੱਚੇ ਦੀ ਮੌਤ ਸਬੰਧੀ ਪੁਲਸ ਵੱਲੋਂ ਗੰਭੀਰਤਾ ਨਾਲ ਜਾਂਚ ਪੜਤਾਲ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੋਵਾਂ ਧਿਰਾਂ ਵਿੱਚ ਬਣੀ ਸਹਿਮਤੀ ਤੋਂ ਬਾਅਦ ਮ੍ਰਿਤਕ ਬੱਚੇ ਦੀ ਲਾਸ਼ ਦਾ ਪੋਸਟ ਮਾਰਟਮ ਕਰਨ ਤੋਂ ਬਾਅਦ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰ ਨੂੰ ਨੌਕਰੀ ਦੇਣ ਅਤੇ ਪੰਜ ਲੱਖ ਮੁਆਵਜ਼ਾ ਦਿਵਾਉਣ ਸਬੰਧੀ ਦੋ ਵੱਖ-ਵੱਖ ਪੱਤਰ ਸੌਂਪੇ ਗਏ। ਇਸ ਮੌਕੇ ਵੱਖ-ਵੱਖ ਕਿਸਾਨ/ਮਜ਼ਦੂਰ ਜਥੇਬੰਦੀਆਂ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਹ ਵੀ ਪੜ੍ਹੋ- ਇੰਗਲੈਂਡ-ਕੈਨੇਡਾ 'ਚ ਪੜ੍ਹਾਈ ਕਰਨਾ ਸੌਖਾ ਨਹੀਂ, ਪੰਜਾਬੀਆਂ ਨੂੰ 5 ਵੱਡੀਆਂ ਚੁਣੌਤੀਆਂ ਦਾ ਕਰਨਾ ਪੈਂਦਾ ਸਾਹਮਣਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News