ਮਾਮਲਾ ਚਿੱਟੇ ਕਾਰਨ ਹੋਈ ਖਿਡਾਰੀ ਦੀ ਮੌਤ ਦਾ, ਪੁਲਸ ਦੀ ਕਾਰਵਾਈ ਤੋਂ ਨਾਖ਼ੁਸ਼ ਪਰਿਵਾਰ ਵਾਲਿਆਂ ਨੇ ਦਿੱਤਾ ਧਰਨਾ

08/02/2022 5:57:19 PM

ਤਲਵੰਡੀ ਸਾਬੋ (ਮੁਨੀਸ਼) : ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਪਿਛਲੇ ਦਿਨੀਂ ਚਿੱਟੇ ਦੀ ਓਵਰਡੋਜ਼ ਨਾਲ ਮਾਰੇ ਗਏ ਕੌਮੀ ਪੱਧਰ ਦੇ ਮੁੱਕੇਬਾਜ਼ ਕੁਲਦੀਪ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੇ ਪੁੱਤਰ ਨੂੰ ਜ਼ਬਰੀ ੳਵਰਡੋਜ ਦੇ ਕੇ ਮਾਰਨ ਦੇ ਕਥਿਤ ਦੋਸ਼ ਲਗਾਏ ਹਨ। ਮ੍ਰਿਤਕ ਦੇ ਪਰਿਵਾਰ ਵਾਲਿਆਂ ਅਤੇ ਸਾਥੀ ਖਿਡਾਰੀਆਂ ਨੇ ਕਈ ਦਿਨ ਲੰਘ ਜਾਣ ਦੇ ਬਾਵਜੂਦ ਪੁਲਸ ਵੱਲੋਂ ਢੁਕਵੀਂ ਕਾਰਵਾਈ ਨਾ ਕੀਤੇ ਜਾਣ 'ਤੇ ਤਲਵੰਡੀ ਸਾਬੋ ਦੇ ਨਿਸ਼ਾਨ-ਏ-ਖਾਲਸਾ ਚੌਂਕ ‘ਚ ਸੜਕ ਜਾਮ ਕਰਕੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵਿਆਹ ਤੋਂ ਬਾਅਦ ਪਹਿਲੀ ਵਾਰ ਪਤਨੀ ਨਾਲ ਜੱਦੀ ਪਿੰਡ ਸਤੌਜ ਪਹੁੰਚੇ ਭਗਵੰਤ ਮਾਨ, ਪੰਗਤ 'ਚ ਬੈਠ ਕੇ ਛਕਿਆ ਲੰਗਰ

ਧਰਨੇ ਦੌਰਾਨ ਮ੍ਰਿਤਕ ਮੁੱਕੇਬਾਜ਼ ਕੁਲਦੀਪ ਸਿੰਘ ਦੇ ਸਾਰੇ ਮੈਡਲ, ਸਰਟੀਫਿਕੇਟ ਅਤੇ ਹੋਰ ਸਨਮਾਨ ਰੱਖ ਕੇ ਰੋਸ ਪ੍ਰਦਰਸਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਰੇਬਾਜੀ ਕੀਤੀ। ਪਰਿਵਾਰ ਨੇ ਕਿਹਾ ਕਿ ਨਸ਼ੇ ਕਰਨ ਵਾਲਾ ਵਿਅਕਤੀ ਤਿੰਨ ਸਮੇ ਖੇਡਾਂ ਦਾ ਅਭਿਆਸ ਨਹੀ ਕਰ ਸਕਦਾ। ਉਨ੍ਹਾਂ ਨੇ ਦੋਸ਼ ਲਾਉਂਦਿਆ ਕਿਹਾ ਕਿ ਸਾਡੇ ਮੁੰਡੇ ਨੂੰ ਜ਼ਬਰੀ ਨਸ਼ਾ ਦੇ ਕੇ ਮਾਰਿਆ ਗਿਆ ਹੈ ਪਰ ਪੁਲਸ ਪ੍ਰਸ਼ਾਸਨ ਝੂਠੀਆਂ ਰਿਪੋਟਰਾ ਬਣਾ ਕੇ ਜਿੱਥੇ ਖਿਡਾਰੀ ਨੂੰ ਬਦਨਾਮ ਕਰ ਰਿਹਾ ਹੈ ਉਥੇ ਹੀ ਸਹੀ ਕਰਵਾਈ ਵੀ ਨਹੀ ਕਰ ਰਿਹਾ। ਪਰਿਵਾਰ ਵਾਲਿਆਂ ਨੇ ਕਿਹਾ ਕਿ ਪੁਲਸ ਜਦੋਂ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕਰਦੀ ਉਦੋਂ ਤੱਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto