ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

Monday, Oct 09, 2023 - 02:23 PM (IST)

ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਤਲਵੰਡੀ ਸਾਬੋ (ਮੁਨੀਸ਼) : ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਜਗਾ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦਾ ਮੋਟਰਸਾਈਕਲ ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਨਾਭਾ ਵਿਖੇ ਮੂੰਹ ਕਾਲਾ ਕਰ ਤੇ ਜੁੱਤੀਆਂ ਦਾ ਹਾਰ ਪਾ ਕੇ ਸ਼ਰੇਆਮ ਵਿਅਕਤੀ ਦਾ ਕੱਢਿਆ ਜਲੂਸ

ਇਸ ਸਬੰਧੀ ਪਿੰਡ ਦੇ ਵਿਅਕਤੀਆਂ ਭੂਰਾ ਸਿੰਘ ਤੇ ਬਲਕਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਇਕਬਾਲ ਸਿੰਘ (20) ਪੁੱਤਰ ਗੁਰਸੇਵਕ ਸਿੰਘ ਵਾਸੀ ਗੁਰੂਸਰ ਜਗਾ ਪਿੰਡ ਬਹਿਮਣ ਜੱਸਾ ਸਿੰਘ ਤੋਂ ਕਾਰ ਛੱਡ ਕੇ ਆਪਣੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਗੁਰੂਸਰ ਜਗਾ ਆ ਰਿਹਾ ਸੀ ਤਾਂ ਉਧਰ ਪਿੰਡ ਗੁਰੂਸਰ ਤੋਂ ਬਹਿਮਣ ਜੱਸਾ ਸਿੰਘ ਦਾ ਕਿਸਾਨ ਨਰਮਾ ਚੁਗਣ ਵਾਲੀ ਲੇਬਰ ਛੱਡ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ। ਘਟਨਾ ਸਥਾਨ ’ਤੇ ਆ ਕੇ ਟਰੈਕਟਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਇਕਬਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਭਾਵੇਂ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਪਿੱਛੋਂ ਆਉਂਦੇ ਪਿੰਡ ਦੇ ਕੁੱਝ ਨੌਜਵਾਨਾਂ ਨੇ ਆਪਣੀ ਕਾਰ ਰਾਹੀਂ ਇਕਬਾਲ ਸਿੰਘ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

ਇਹ ਵੀ ਪੜ੍ਹੋ :  ਫਿਰੋਜ਼ਪੁਰ ਜੇਲ੍ਹ ’ਚ ਨਸ਼ਾ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼, ਸਾਹਮਣੇ ਆਏ ਹੈਰਾਨੀਜਨਕ ਤੱਥ

ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਆਪਣੇ ਪਿੱਛੇ ਇਕ ਭੈਣ ਤੇ ਰੋਂਦੇ ਹੋਏ ਮਾਪੇ ਛੱਡ ਗਿਆ ਹੈ। ਉਧਰ ਤਲਵੰਡੀ ਸਾਬੋ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪ੍ਰਾਇਮਰੀ ਤੇ ਹਾਈ ਸਕੂਲਾਂ ਨੂੰ ਲੈ ਕੇ ਐਕਸ਼ਨ 'ਚ ਸਿੱਖਿਆ ਵਿਭਾਗ, ਸਖ਼ਤ ਆਦੇਸ਼ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Harnek Seechewal

Content Editor

Related News