ਪਿੰਡ ’ਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਲੋਕਾਂ ਨੇ ਕੀਤਾ ਸਾਂਝਾ ਇਕੱਠ

Wednesday, Sep 15, 2021 - 01:40 PM (IST)

ਪਿੰਡ ’ਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਲੋਕਾਂ ਨੇ ਕੀਤਾ ਸਾਂਝਾ ਇਕੱਠ

ਭੁੱਚੋ ਮੰਡੀ (ਨਾਗਪਾਲ): ਪਿੰਡ ਚੱਕ ਫਤਿਹ ਸਿੰਘ ਵਾਲਾ ਵਿਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਪਿੰਡ ਵਾਸੀਆਂ ਨੇ ਪਿੰਡ ਦੀ ਸੱਥ ਵਿਚ ਸਾਂਝਾ ਇਕੱਠ ਕੀਤਾ। ਇਕੱਠ ਵਿਚ ਦੋਵੇਂ ਪੰਚਾਇਤਾਂ ਦੇ ਪ੍ਰਤੀਨਿਧੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਡਕੌਂਦਾ ਦੇ ਮੈਂਬਰ, ਸ਼ਹੀਦ ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੋਸਾਇਟੀ ਦੇ ਮੈਂਬਰ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਵਸੰਮਤੀ ਨਾਲ ਮਤੇ ਪਾਸ ਕੀਤੇ ਗਏ।

ਇਨ੍ਹਾਂ ਮਤਿਆਂ ਅਨੁਸਾਰ ਜੋ ਵੀ ਵਿਅਕਤੀ ਨਸ਼ਾ ਵੇਚੇਗਾ, ਉਸਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਸ਼ਾ ਵੇਚਣ ਵਾਲੇ ਵਿਅਕਤੀ ਖ਼ਿਲਾਫ਼ ਪੁਲਸ ਵੱਲੋਂ ਕੀਤੀ ਜਾਂਦੀ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਕੋਈ ਵੀ ਪਿੰਡ ਵਾਸੀ ਮਦਦ ਨਹੀਂ ਕਰੇਗਾ ਅਤੇ ਮਦਦ ਕਰਨ ਵਾਲੇ ਦਾ ਵੀ ਬਾਈਕਾਟ ਕੀਤਾ ਜਾਵੇਗਾ।


author

Shyna

Content Editor

Related News