ਟ੍ਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਏ ਪਰਿਵਾਰਾਂ ਨੇ ਪਾਣੀ ਵਾਲੀ ਟੈਂਕੀ ''ਤੇ ਚੜ੍ਹ ਕੇ ਮੰਗਿਆ ਇਨਸਾਫ

10/19/2022 11:22:08 AM

ਭਗਤਾ ਭਾਈ(ਢਿੱਲੋਂ,ਜ.ਬ.) : ਸਥਾਨਕ ਸ਼ਹਿਰ ਤੋਂ ਟ੍ਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਪੀੜਤਾਂ ਨੇ ਹਫ]ਤਾ ਭਰ ਤੋਂ ਵੀ ਜ਼ਿਆਦਾ ਦਿਨਾਂ ਤਕ ਉਕਤ ਕਥਿਤ ਟ੍ਰੈਵਲ ਏਜੰਟਾਂ ਦੀ ਰਿਹਾਇਸ਼ ਮੂਹਰੇ ਧਰਨੇ ਪ੍ਰਦਰਸ਼ਨ ਕਰਨ ਦੇ ਬਾਵਜੂਦ ਵੀ ਕੋਈ ਇਨਸਾਫ਼ ਨਾ ਮਿਲਦਾ ਦੇਖ ਪੀੜਤ ਪਰਿਵਾਰਾਂ ’ਚੋਂ ਚਾਰ ਜਣਿਆਂ ਨੇ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਚ ਸਥਿਤ ਪਾਣੀ ਵਾਲੀ ਟੈਂਕੀ ਉਪਰ ਚੜ੍ਹਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ- ਭਵਾਨੀਗੜ੍ਹ ਦੇ ਜਲਾਣ ਪਿੰਡ ਦੀਆਂ ਦੋ ਨੂੰਹਾਂ ਨੇ ਆਸਟ੍ਰੇਲੀਆ ’ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਇਹ ਵੱਡਾ ਮੁਕਾਮ

ਇਸ ਮੌਕੇ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਪਿਛਲੇ ਕਰੀਬ 12 ਦਿਨਾਂ ਤੋਂ ਉਕਤ ਟ੍ਰੈਵਲ ਏਜੰਟਾਂ ਦੁਆਰਾ ਕਰੀਬ 18 ਪਰਿਵਾਰਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ, ਜਿਸਦੇ ਚਲਦਿਆਂ ਆਪਣੀ ਰਕਮ ਵਾਪਸ ਕਰਵਾਉਣ ਲਈ ਉਕਤ ਟ੍ਰੈਵਲ ਏਜੰਟਾਂ ਦੇ ਘਰਾਂ ਮੂਹਰੇ ਧਰਨੇ ਪ੍ਰਦਰਸ਼ਨ ਕਰ ਟ੍ਰੈਵਲ ਏਜੰਟਾਂ ਦਾ ਪਿੱਟ ਸਿਆਪਾ ਕਰ ਰਹੇ ਹਨ ਪਰ ਇਸਦੇ ਬਾਵਜੂਦ ਸਥਾਨਕ ਪੁਲਸ ਪ੍ਰਸ਼ਾਸਨ ਨੇ ਪੀੜਤਾਂ ਨਾਲ ਕੋਈ ਰਾਬਤਾ ਕਾਇਮ ਨਹੀਂ ਕੀਤਾ, ਜਿਸਦੇ ਚਲਦਿਆਂ ਪੀੜਤ ਪਰਿਵਾਰਾਂ 'ਚੋਂ ਚਾਰ ਪਰਿਵਾਰਾਂ ਨੇ ਮਜਬੂਰੀਵਸ ਪਾਣੀ ਵਾਲੀ ਟੈਂਕੀ ਉਪਰ ਚੜ੍ਹਕੇ ਆਪਣਾ ਰੋਸ ਜ਼ਾਹਿਰ ਕੀਤਾ ਹੈ।

ਇਹ ਵੀ ਪੜ੍ਹੋ-  ਲਹਿਰਾਗਾਗਾ 'ਚ ਪਾਣੀ ਦੀ ਟੈਂਕੀ ਫਟਣ ਕਾਰਨ ਵਾਪਰਿਆ ਵੱਡਾ ਹਾਦਸਾ, 2 ਕੁੜੀਆਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ

ਉਥੇ ਹੀ ਪੀੜਤ ਪਰਿਵਾਰਾਂ ਨੂੰ ਕਾਰਵਾਈ ਕਰਵਾਉਣ ਦਾ ਦਿਲਾਸਾ ਦੇਣ ਪਹੁੰਚੇ ਡੀ. ਐੱਸ. ਪੀ. ਫੂਲ ਆਸ਼ਵੰਤ ਸਿੰਘ ਅਤੇ ਥਾਣਾ ਦਿਆਲਪੁਰਾ ਮੁਖੀ ਹਰਨੇਕ ਸਿੰਘ ਵੀ ਪਹੁੰਚੇ। ਇਸ ਮੌਕੇ ਡੀ. ਐੱਸ. ਪੀ. ਫੂਲ ਕੋਲੋਂ ਪੀੜਤ ਪਰਿਵਾਰਾਂ ਨੂੰ ਹਰ ਪੱਖੋਂ ਕਾਰਵਾਈ ਕਰਨ ਦੇ ਭਰੋਸੇ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਦੇਰ ਸ਼ਾਮ ਤਕ ਆਖ਼ਰਕਾਰ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਪੀੜਤ ਪਰਿਵਾਰਾਂ ਨੂੰ ਮੁਕੰਮਲ ਕਾਰਵਾਈ ਕਰਨ ਦੇ ਭਰੋਸੇ ਮਗਰੋਂ ਸੰਤੁਸ਼ਟੀ ਜਾਹਰ ਕਰਦਿਆਂ ਥੱਲੇ ਉਤਰੇ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫੂਲ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਵੱਲੋਂ ਸ਼ਿਕਾਇਤ ਮਿਲਣ ਉਪਰੰਤ ਉਕਤ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਮੌਕੇ ਪੀੜਤਾਂ ’ਚੋਂ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਚਾਰੇ ਜਣਿਆਂ ਨੂੰ ਪੁਲਸ ਪ੍ਰਸ਼ਾਸਨ ਅਤੇ ਦੂਸਰੇ ਪੀੜਤ ਪਰਿਵਾਰਾਂ ਦੀ ਮੌਜੂਦਗੀ ’ਚ ਸੁਰੱਖਿਅਤ ਥੱਲੇ ਉਤਾਰ ਲਿਆ ਗਿਆ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News