ਆਰਥਿਕ ਤੰਗੀ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

08/20/2022 11:33:24 AM

ਸਰਦੂਲਗੜ੍ਹ(ਚੋਪੜਾ) : ਸਬ-ਡਵੀਜ਼ਨ ਦੇ ਪਿੰਡ ਮੋਜੀਆ ਵਿਖੇ ਕਿਸਾਨ ਰਛਪਾਲ ਸਿੰਘ (40) ਪੁੱਤਰ ਅਮਰੀਕ ਸਿੰਘ ਵੱਲੋਂ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਨੇ ਦੱਸਿਆ ਕਿ ਰਛਪਾਲ ਸਿੰਘ ਦੇ ਪਰਿਵਾਰ ਵਿਚ ਪਤਨੀ ਤੋਂ ਇਲਾਵਾ ਦੋ ਲੜਕੇ ਅਤੇ ਇਕ ਦਿਵਿਯਾਂਗ ਲੜਕੀ ਹੈ, ਉਸ ਦੇ ਇਕ ਲੜਕੇ ਦੀ ਸਾਢੇ ਤਿੰਨ ਸਾਲ ਦੀ ਉਮਰ ਵਿਚ ਬੀਮਾਰੀ ਕਾਰਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਸੰਗਰੂਰ : ਸ਼ੱਕੀ ਹਾਲਾਤ ’ਚ ਲਾਪਤਾ ਹੋਈਆਂ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ, ਫੈਲੀ ਸਨਸਨੀ

ਜਿਸ ਦੇ ਇਲਾਜ ਉੱਤੇ ਕਾਫ਼ੀ ਪੈਸਾ ਖ਼ਰਚ ਹੋਇਆ ਸੀ। ਉਸ ਕੋਲ ਸਵਾ ਏਕੜ ਜ਼ਮੀਨ ਹੈ ਅਤੇ ਪਿਛਲੇ ਦੋ-ਤਿੰਨ ਸਾਲਾਂ ਤੋਂ ਫ਼ਸਲ ਨਾ ਹੋਣ ਕਰ ਕੇ ਘਰ ਦੇ ਆਰਥਿਕ ਹਾਲਾਤ ਬਹੁਤ ਮਾੜੇ ਹੋ ਗਏ ਸਨ, ਜਿਸ ਕਰਨ ਰਛਪਾਲ ਸਿੰਘ ਦੇ ਸਿਰ ’ਤੇ ਤਕਰੀਬਨ ਸਾਢੇ ਤਿੰਨ ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ ਅਤੇ ਇਸ ਕਾਰਨ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਇਸ ਬਾਰੇ ਚੌਕੀ ਕੋਟ ਧਰਮੂ ਦੇ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਰਾਜਵੀਰ ਕੌਰ ਦੇ ਬਿਆਨ ਦੇ ਆਧਾਰ ’ਤੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪਿੰਡ ਵਾਸੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਦਿੱਤੀ ਜਾਵੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News