ਜੋਗਿੰਦਰ ਸਿੰਘ ਉਗਰਾਹਾਂ ਸਣੇ 11 ਕਿਸਾਨਾਂ 'ਤੇ FIR ਦਰਜ, ਜਾਣੋ ਪੂਰਾ ਮਾਮਲਾ
Sunday, Nov 24, 2024 - 05:06 PM (IST)
ਬਠਿੰਡਾ (ਵਿਜੇ) : ਭਾਰਤ-ਮਾਲਾ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਦੁਨੇਵਾਲਾ ਵਿਖੇ ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰਨ ਦੇ ਕੇਸ 'ਚ ਥਾਣਾ ਸੰਗਤ 'ਚ ਵੱਖ-ਵੱਖ ਧਾਰਾਵਾਂ ਤਹਿਤ 11 ਕਿਸਾਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਬੀ. ਕੇ. ਯੂ. ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ 11 ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਥਾਣੇ ਨੂੰ ਕੀਤਾ ਗਿਆ ਸੀਲ, ਤੜਕਸਾਰ ਪਈਆਂ ਭਾਜੜਾਂ
ਥਾਣਾ ਸੰਗਤ ਦੇ ਐੱਸ. ਐੱਚ. ਓ. ਪਰਮ ਪਾਰਸ ਸਿੰਘ ਚਹਿਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਸਮੇਤ 300 ਦੇ ਕਰੀਬ ਮਜ਼ਦੂਰਾਂ ਨੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋਣ ਦੇ ਵਿਰੋਧ 'ਚ ਲਾਠੀਆਂ ਲੈ ਕੇ ਧਰਨਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ 27 ਤਾਰੀਖ਼ ਲਈ Alert ਜਾਰੀ! ਸੂਬਾ ਵਾਸੀ ਦੇਣ ਧਿਆਨ
ਉਨ੍ਹਾਂ ਨੇ ਭਾਰਤ ਮਾਲਾ ਪ੍ਰਾਜੈਕਟ ਦੇ ਚੱਲ ਰਹੇ ਕੰਮ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਸ਼ਾਮ 4.30 ਵਜੇ ਕਿਸਾਨਾਂ ਨੇ ਗੁੱਸੇ 'ਚ ਆ ਕੇ ਪੁਲਸ ਮੁਲਾਜ਼ਮਾਂ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੀ ਅਗਵਾਈ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਹਰਜਿੰਦਰ ਸਿੰਘ, ਮਜੀਠ ਸਿੰਘ, ਹਰਜੀਤ ਸਿੰਘ, ਜਗਸੀਰ ਸਿੰਘ, ਰਾਮ ਸਿੰਘ, ਜਗਸੀਰ ਸਿੰਘ, ਰਾਮ ਸਿੰਘ, ਅਜੈਪਾਲ ਸਿੰਘ, ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੇ ਹਮਲੇ 'ਚ ਕਰੀਬ 15 ਪੁਲਸ ਕਰਮਚਾਰੀ ਜ਼ਖਮੀ ਹੋ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8