ਆਸਟ੍ਰੇਲੀਆ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ, ਪਤੀ-ਪਤਨੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ
Monday, Jul 10, 2023 - 12:22 PM (IST)

ਮਾਨਸਾ (ਮਨਜੀਤ ਕੌਰ) : ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਸਬੰਧੀ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਪਤੀ–ਪਤਨੀ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ
ਜਾਣਕਾਰੀ ਅਨੁਸਾਰ ਬਾਰ੍ਹਵੀਂ ਪਾਸ ਰਾਜਵੀਰ ਕੌਰ ਵਾਸੀ ਪਿੰਡ ਭੈਣੀਬਾਘਾ (ਮਾਨਸਾ) ਨੂੰ ਆਸਟ੍ਰੇਲੀਆ ਭੇਜਣ ਲਈ ਇਕ ਸੰਸਥਾ ਦੇ ਸੰਚਾਲਕ ਅਦਿੱਤਿਆ, ਉਸ ਦੀ ਪਤਨੀ ਕਾਰਤਿਕਾ ਅਤੇ ਮਨਪ੍ਰੀਤ ਸਿੰਘ ਨੇ ਉਸ ਕੋਲੋਂ ਕਰੀਬ 9 ਲੱਖ 97 ਹਜ਼ਾਰ ਰੁਪਏ ਵਸੂਲ ਕਰ ਲਏ ਪਰ ਇਸ ਉਪਰੰਤ ਰਾਜਵੀਰ ਕੌਰ ਨੂੰ ਉਨ੍ਹਾਂ ਨੇ ਆਸਟ੍ਰੇਲੀਆ ਨਹੀਂ ਭੇਜਿਆ, ਜਿਸ ’ਤੇ ਰਾਜਵੀਰ ਨੇ ਉਨ੍ਹਾਂ ਕੋਲੋੋਂ ਪੈਸੇ ਵਾਪਿਸੀ ਦੀ ਮੰਗ ਕੀਤੀ ਅਤੇ ਉਨ੍ਹਾਂ ਨੇ 6 ਲੱਖ 64 ਹਜ਼ਾਰ ਰੁਪਏ ਵਾਪਸ ਕਰ ਦਿੱਤੇ, ਜਦ ਕਿ ਕਰੀਬ 3 ਲੱਖ 33 ਹਜ਼ਾਰ ਦੀ ਰਾਸ਼ੀ ਉਨ੍ਹਾਂ ਨੇ ਵਾਪਸ ਨਹੀਂ ਦਿੱਤੀ।
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਪੀੜਤਾ ਨੇ ਜ਼ਿਲ੍ਹਾ ਪੁਲਸ ਮੁਖੀ ਮਾਨਸਾ ਨੂੰ ਇਸ ਦੀ ਸ਼ਿਕਾਇਤ ਕਰਦਿਆਂ ਇਨਸਾਫ਼ ਦੀ ਮੰਗ ਕੀਤੀ, ਇਸ ਮਾਮਲੇ ਦੀ ਜਾਂਚ ਕਰਵਾਉਣ ਉਪਰੰਤ ਉਨ੍ਹਾਂ ਵਲੋਂ ਜਾਰੀ ਹੁਕਮਾਂ ’ਤੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਅਦਿੱਤਿਆ, ਉਸ ਦੀ ਪਤਨੀ ਕਾਰਤਿਕਾ ਅਤੇ ਮਨਪ੍ਰੀਤ ਸਿੰਘ ਵਾਸੀਆਨ ਚੰਡੀਗੜ੍ਹ ਦੇ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : ਕੇਂਦਰ ਦੀ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ, CM ਮਾਨ ਨੇ ਲਿਖਿਆ ਪੱਤਰ