ਗੈਂਗਸਟਰ ਮੋਹਨੇ ਦੀ ਮਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਚੁੱਕੇ ਵੱਡੇ ਸਵਾਲ, CM ਮਾਨ ਤੋਂ ਕੀਤੀ ਉੱਚ-ਪੱਧਰੀ ਜਾਂਚ ਦੀ ਮੰਗ
Thursday, Mar 02, 2023 - 02:50 PM (IST)
ਬੁਢਲਾਡਾ (ਬਾਂਸਲ) : ਗੋਇੰਦਵਾਲ ਸਾਹਿਬ ਦੀ ਸੈਂਟਰਲ ਜੇਲ੍ਹ ਵਿਚ ਹੋਈ ਗੈਂਗਵਾਰ ਦੌਰਾਨ ਕਤਲ ਹੋਏ ਮਨਮੋਹਨ ਸਿੰਘ ਮੋਹਨਾ ਦਾ ਅੰਤਿਮ ਸੰਸਕਾਰ ਪਿੰਡ ਰੱਲੀ ਵਿਖੇ ਕਰਨ ਤੋਂ ਬਾਅਦ ਦੂਜੇ ਦਿਨ ਉਸ ਦੀ ਮਾਤਾ ਨੇ ‘ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸਦੇ ਪੁੱਤ ਮੋਹਨੇ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ ਅਤੇ ਉਸਦੇ ਸਾਥੀਆਂ ਵੱਲੋਂ ਧੋਖੇ ਨਾਲ ਉਸਦਾ ਕੀਤੇ ਕਤਲ ਗਿਆ। ਇਸ ਲਈ ਉਹ ਮੰਗ ਕਰਦੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਦੀ ਉਚ-ਪੱਧਰੀ ਜਾਂਚ ਕਰਵਾਉਣ।
ਇਹ ਵੀ ਪੜ੍ਹੋ- ਕੁਹਾੜੀ ਨਾਲ ਵੱਢੀ ਜਨਾਨੀ ਦੇ ਮਾਮਲੇ 'ਚ ਹੋਇਆ ਖ਼ੁਲਾਸਾ, ਸਾਹਮਣੇ ਆਇਆ ਵਾਰਦਾਤ ਦਾ ਸੱਚ
ਉਨ੍ਹਾਂ ਕਿਹਾ ਕਿ ਇੱਕ ਸਾਜ਼ਿਸ਼ ਤਹਿਤ ਮੋਹਨੇ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਫਸਾਇਆ ਗਿਆ। ਜਦ ਕਿ ਸਿੱਧੂ ਮੂਸੇਵਾਲਾ ਸਾਡੇ ਪਰਿਵਾਰ ਦੀ ਮਦਦ ਕਰਦਾ ਸੀ ਅਤੇ ਅਸੀਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸੀ। ਪੰਜਾਬ ਦੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕਾਫ਼ੀ ਨਜ਼ਦੀਕ ਸੀ। ਫਿਰ ਉਹ ਮੂਸੇਵਾਲਾ ਦੇ ਕਤਲ ਵਿਚ ਕਿਵੇਂ ਸ਼ਾਮਿਲ ਹੋ ਸਕਦਾ ਹੈ? ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਮੋਹਨੇ ਨੇ 2 ਦਿਨ ਪਹਿਲਾਂ ਫੋਨ ’ਤੇ ਪਰਿਵਾਰ ਨੂੰ ਦੱਸਿਆ ਕਿ ਉਸ ਉੱਪਰ ਹਮਲਾ ਹੋ ਸਕਦਾ ਹੈ। ਭਾਰੀ ਸੁਰੱਖਿਆ ਵਾਲੀ ਜੇਲ੍ਹ ਵਿੱਚ ਰਾਡਾਂ ਅਤੇ ਤੇਜ਼ ਹਥਿਆਰ ਲੈ ਕੇ ਜਾਣਾ ਇਕ ਸਾਜਿਸ਼ ਨਜ਼ਰ ਆਉਂਦੀ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਅਜਨਾਲਾ ਹਿੰਸਾ 'ਤੇ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ, ਅੰਮ੍ਰਿਤਪਾਲ ਸਿੰਘ 'ਤੇ ਲਾਏ ਵੱਡੇ ਇਲਜ਼ਾਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।