ਪੰਜਾਬ ਨੂੰ ਘੁਣ ਵਾਂਗ ਖਾ ਰਿਹਾ ''ਚਿੱਟਾ'', ਬਠਿੰਡਾ ''ਚ 22 ਸਾਲਾ ਮੁਟਿਆਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

02/11/2023 2:31:51 PM

ਬਠਿੰਡਾ (ਸੁਖਵਿੰਦਰ) : ਚਿੱਟੇ ਨੇ ਪੰਜਾਬ ਦੇ ਕਈ ਘਰਾਂ ਵਿੱਚ ਸੱਥਰ ਵਿਛਾ ਦਿੱਤੇ ਹਨ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਚਿੱਟਾ ਵੇਚਣ ਵਾਲੀ ਕੁੜੀ ਹੀ ਚਿੱਟੇ ਦਾ ਸ਼ਿਕਾਰ ਹੋ ਗਈ, ਜਿਸਦੀ ਓਵਰਡੋਜ਼ ਨਾਲ ਮੌਤ ਹੋ ਗਈ। ਕੁੜੀ ਦੀ ਮ੍ਰਿਤਕ ਦੇਹ ਸਿਰਸਾ ਰੇਲਵੇ ਲਾਈਨ ’ਤੇ ਰੇਲਵੇ ਫਾਟਕ ਨੇੜੇ ਮਿਲੀ ਹੈ। ਪਤਾ ਲੱਗਾ ਹੈ ਕਿ ਉਕਤ ਕੁੜੀ ਚਿੱਟਾ ਵੇਚਣ ਦੇ ਦੋਸ਼ਾਂ ’ਚ ਜੇਲ੍ਹ ’ਚ ਸੀ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਈ ਸੀ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਚਿੱਟੇ ਦੇ ਕਾਲੇ ਧੰਦੇ ’ਚ ਸਮੱਗਲਰਾਂ ਦੀ ਤੀਜੀ ਪੀੜ੍ਹੀ ਵੀ ਸ਼ਾਮਲ

ਜਾਣਕਾਰੀ ਅਨੁਸਾਰ ਸਹਾਰਾ ਜਨਸੇਵਾ ਨੂੰ ਸੂਚਨਾ ਮਿਲੀ ਸੀ ਕਿ ਸਿਰਸਾ ਰੇਲਵੇ ਫਾਟਕ ਕੋਲ ਇਕ ਕੁੜੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਸਹਾਰਾ ਵਰਕਰ ਅਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਗੁਰਪਾਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਕੁੜੀ ਦੇ ਸਰੀਰ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਸੀ। ਪਹਿਲੀ ਨਜ਼ਰੇ ਇਹ ਲੱਗਦਾ ਸੀ ਕਿ ਕੁੜੀ ਦੀ ਮੌਤ ਚਿੱਟੇ ਦੇ ਟੀਕੇ ਦੀ ਓਵਰਡੋਜ਼ ਕਾਰਨ ਹੋਈ ਸੀ। ਕੁੜੀ ਦੀਆਂ ਬਾਹਾਂ ’ਤੇ ਟੀਕੇ ਦੇ ਕਾਫ਼ੀ ਨਿਸ਼ਾਨ ਸਨ।

ਇਹ ਵੀ ਪੜ੍ਹੋ :  ਸੜਕ ਹਾਦਸਿਆਂ ’ਚ ਕੀਮਤੀ ਜਾਨਾਂ ਨੂੰ ਬਚਾਉਣ ਲਈ ਸਰਕਾਰ ਦਾ ਸ਼ਲਾਘਾਯੋਗ ਕਦਮ

ਜਾਂਚ ਦੌਰਾਨ ਪਤਾ ਲੱਗਾ ਕਿ ਇਸ ਤੋਂ ਪਹਿਲਾਂ ਵੀ ਉਕਤ ਕੁੜੀ ਨੂੰ ਨਹਿਰੀ ਪੁਲਸ ਨੇ ਚਿੱਟੇ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ ਅਤੇ ਜੇਲ੍ਹ ਵੀ ਜਾ ਚੁੱਕੀ ਹੈ। ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਈ ਸੀ। ਕੁੜੀ ਦੀ ਪਛਾਣ ਕੁਲਵਿੰਦਰ (22) ਵਾਸੀ ਬਠਿੰਡਾ ਵਜੋਂ ਹੋਈ ਹੈ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮ੍ਰਿਤਕ ਕੁੜੀ ਦੀ ਲਾਸ਼ ਨੂੰ ਬਠਿੰਡਾ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਥਾਣਾ ਜੀ. ਆਰ. ਪੀ. ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ |

ਇਹ ਵੀ ਪੜ੍ਹੋ : ਪ੍ਰਿੰਸ ਹੈਰੀ ਦਾ ਕੁਆਰਾਪਣ ਭੰਗ ਕਰਨ ਵਾਲੀ 40 ਸਾਲਾ ਜਨਾਨੀ ਆਈ ਸਾਹਮਣੇ, ਦੱਸੀ 2001 ਦੀ ਘਟਨਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News