ਗੁਰਸਿਮਰਨ ਮੰਡ ਦਾ ਦਾਅਵਾ, ਮੈਂ ਖ਼ੁਦ ਵੀ ਲਗਾਤਾਰ ਗੈਂਗਸਟਰਾਂ ਦੇ ਨਿਸ਼ਾਨੇ ''ਤੇ ਹਾਂ
Friday, May 05, 2023 - 12:05 PM (IST)
ਮਾਨਸਾ (ਸੰਦੀਪ ਮਿੱਤਲ) : ਪੰਜਾਬੀ ਲੋਕਪ੍ਰਿਯ ਗਾਇਕ ਅਤੇ ਸਾਬਕਾ ਕਾਂਗਰਸੀ ਆਗੂ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਵਿਖੇ ਵੀਰਵਾਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੁਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਵੱਲੋਂ ਫੇਰੀ ਪਾਈ ਗਈ। ਇਸ ਮੌਕੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕਰਦਿਆਂ ਸ਼ੁੱਭਦੀਪ ਦੀ ਮੌਤ ਦਾ ਅਫ਼ਸੋਸ ਪ੍ਰਗਟ ਕੀਤਾ।
ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ PRTC ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕਤਲ
ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਮੰਡ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਖ਼ੁਦ ਲਗਾਤਾਰ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਹਨ, ਜਿਸ ਕਰ ਕੇ ਪੰਜਾਬ ਦੀ ਮਾਨ ਸਰਕਾਰ ਨੇ ਉਨ੍ਹਾਂ ਨੂੰ 5 ਮਹੀਨਿਆਂ ਤੋਂ ਘਰ ’ਚ ਸੁਰੱਖਿਆ ਕਾਰਨਾਂ ਕਰ ਕੇ ਨਜ਼ਰਬੰਦ ਕੀਤਾ ਹੋਇਆ ਸੀ, ਜਿਸ ਕਰ ਕੇ ਉਹ ਸ਼ੁੱਭਦੀਪ ਦੀ ਬਰਸੀ ’ਤੇ ਨਹੀਂ ਆ ਸਕੇ ਸਨ। ਉਨ੍ਹਾਂ ਕਿਹਾ ਕਿ ਸਿੱਧੂ ਨੇ ਛੋਟੀ ਉਮਰ ’ਚ ਵੱਡਾ ਨਾਮ ਖੱਟ ਕੇ ਪੰਜਾਬੀਅਤ ਦੀ ਸੇਵਾ ਕੀਤੀ ਤੇ ਇਸ ਖੇਤਰ ਅਤੇ ਪਿੰਡ ਮੂਸਾ ਦਾ ਨਾਂ ਦੇਸ਼-ਵਿਦੇਸ਼ਾਂ ’ਚ ਪਹੁੰਚਾਇਆ।
ਇਹ ਵੀ ਪੜ੍ਹੋ- ਸ. ਬਾਦਲ ਦੇ ਭੋਗ ਸਮਾਗਮ 'ਚ ਬੋਲੇ ਅਮਿਤ ਸ਼ਾਹ, ਸਿੱਖ ਪੰਥ ਨੇ ਆਪਣਾ ਇਕ ਸੱਚਾ ਸਿਪਾਹੀ ਖੋਹਿਆ
ਮੰਡ ਨੇ ਆਖਿਆ ਕਿ ਇਹ ਮੰਦਭਾਗਾ ਹੈ ਕਿ ਪਰਿਵਾਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਗੁਆ ਲਿਆ ਹੈ। ਮੰਡ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਦੇਸ਼ ਵਿਰੋਧੀ ਤਾਕਤਾਂ ਤੋਂ ਖ਼ਤਰਾ ਹੈ, ਇਸ ਲਈ ਉਨ੍ਹਾਂ ਦੀ ਸੁਰੱਖਿਆ ਸਖ਼ਤ ਕੀਤੀ ਜਾਵੇ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਗੁਜਾਰਿਸ਼ ਕੀਤੀ ਕਿ ਗੈਂਗਸਟਰਾਂ ਦੇ ਹੱਥੋਂ ਮਾਰੇ ਗਏ ਸਿੱਧੂ ਮੂਸੇਵਾਲਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਸਬੰਧੀ ਉਹ ਖ਼ੁਦ ਮੁੱਖ ਮੰਤਰੀ ਸਮੇਤ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਵੀ ਦੇਣਗੇ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।