ਹੈਰੋਇਨ ਸਮੇਤ 1 ਗ੍ਰਿਫਤਾਰ
Saturday, Nov 30, 2024 - 06:01 PM (IST)
ਬਠਿੰਡਾ (ਸੁਖਵਿੰਦਰ) : ਥਾਣਾ ਕੈਂਟ ਪੁਲਸ ਵਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਰਿੰਗ ਰੋਡ ਕੈਂਟ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵਲੋਂ ਕਾਲੀ ਮਾਤਾ ਦੇ ਮੰਦਰ ਨਜ਼ਦੀਕ ਹਰਪਾਲ ਸਿੰਘ ਵਾਸੀ ਕੋਠਾ ਗੁਰੂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ। ਪੁਲਸ ਵਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ 5 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।