ਹੈਰੋਇਨ ਸਮੇਤ 2 ਮੋਟਰਸਾਈਕਲ ਸਵਾਰ ਕਾਬੂ
Wednesday, Feb 19, 2025 - 06:02 PM (IST)

ਬਠਿੰਡਾ (ਸੁਖਵਿੰਦਰ) : ਥਾਣਾ ਮੌੜ ਪੁਲਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਜਸਵੀਰ ਸਿੰਘ ਨੇ ਸੂਚਨਾ ਦੇ ਆਧਾਰ ’ਤੇ ਪਿੰਡ ਘੁੰਮਣ ਕਲਾਂ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਦੋ ਮੋਟਰਸਾਈਕਲ ਸਵਾਰ ਰੇਸ਼ਮ ਸਿੰਘ ਵਾਸੀ ਘੁੰਮਣ ਕਲਾਂ ਅਤੇ ਕੁਲਵੰਤ ਸਿੰਘ ਵਾਸੀ ਮੌੜ ਕਲਾਂ ਨੂੰ ਰੋਕਿਆ।
ਇਸ ਮੌਕੇ ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।