ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 4 ਗ੍ਰਿਫ਼ਤਾਰ
Thursday, Jul 03, 2025 - 03:19 PM (IST)

ਬਠਿੰਡਾ (ਵਰਮਾ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਰਮਲ ਥਾਣਾ ਪੁਲਸ ਨੇ ਮਲੋਟ ਰੋਡ ''ਤੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ''ਤੇ ਦੋ ਮੋਟਰਸਾਈਕਲ ਸਵਾਰ ਹਰਮਨ ਸਿੰਘ ਅਤੇ ਚੰਦਰ ਪ੍ਰਕਾਸ਼ ਵਾਸੀ ਮਲੋਟ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ''ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਤਲਵੰਡੀ ਸਾਬੋ ਥਾਣਾ ਪੁਲਸ ਨੇ ਪਿੰਡ ਜਗ੍ਹਾ ਰਾਮਤੀਰਥ ਤੋਂ ਮੁਲਜ਼ਮ ਸੁਖਪ੍ਰੀਤ ਸਿੰਘ ਵਾਸੀ ਫਤਿਹਗੜ੍ਹ ਨੌਆਬਾਦ ਅਤੇ ਗੁਰਮੇਜ ਸਿੰਘ ਵਾਸੀ ਜਗ੍ਹਾ ਰਾਮਤੀਰਥ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪ੍ਰੀਗਾਬਾਲਿਨ ਦੇ 105 ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਦੋਂ ਕਿ ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ ''ਤੇ ਰਿਹਾਅ ਕਰ ਦਿੱਤਾ ਗਿਆ।