ਹਸਪਤਾਲਾਂ ਨੂੰ ਨਿੱਜੀ ਹੱਥਾਂ ''ਚ ਲੈਣ ਦਾ ਕੀਤਾ ਵਿਰੋਧ

01/24/2019 4:23:13 PM

ਬਠਿੰਡਾ (ਅਮਿਤ)—ਪੰਜਾਬ ਸਰਕਾਰ ਇਕ ਪਾਸੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਪੰਜਾਬ 'ਚ ਚੱਲ ਰਹੇ ਸਰਕਾਰੀ ਹਸਪਤਾਲ ਨੂੰ ਨਿੱਜੀ ਹੱਥਾਂ 'ਚ ਦੇਣ ਦਾ ਐਲਾਨ ਕਰ ਚੁੱਕੀ ਹੈ। ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਅੱਜ ਮਾਨਸਾ ਦੇ ਸਰਕਾਰੀ ਹਸਪਤਾਲ 'ਚ ਸਰਕਾਰੀ ਡਾਕਟਰ ਸਿਹਤ ਵਿਭਾਗ ਦੇ ਕਰਮਚਾਰੀ ਅਤੇ ਕਿਸਾਨ ਯੂਨੀਅਨ ਵਲੋਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਫੂਕੀ ਗਈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਹੀਂ ਲਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਗੇ।

Shyna

This news is Content Editor Shyna