ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ
Saturday, Mar 25, 2023 - 02:13 PM (IST)

ਰਾਮਪੁਰਾ ਫੂਲ (ਤਰਸੇਮ) : ਪਿੰਡ ਰਾਮਪੁਰਾ ਵਿਖੇ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਵੱਲੋਂ ਫਾਹਾ ਲੈ ਕੇ ਖ਼ੁਦਕਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਕਰਮਜੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਰਾਮਪੁਰਾ ਨੇ ਪੁਲਸ ਕੋਲ ਦਰਜ ਕਰਵਾਏ ਗਏ ਆਪਣੇ ਬਿਆਨਾਂ ਵਿਚ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਉਸਦਾ ਭਰਾ ਗੁਰਮੇਲ ਸਿੰਘ ਸੰਦੀਪ ਕੌਰ ਨਾਲ ਵਿਆਹਿਆ ਹੋਇਆ ਸੀ। ਉਸਦੀ ਪਤਨੀ ਸੰਦੀਪ ਕੌਰ ਦੇ ਡਾ. ਸ਼ੇਖਰ ਨਾਲ ਨਾਜਾਇਜ਼ ਸਬੰਧ ਸਨ। ਇਸ ਕਰ ਕੇ ਉਸਦੇ ਭਰਾ ਗੁਰਮੇਲ ਸਿੰਘ ਨੇ ਦੋਸ਼ੀਅਾਂ ਤੋਂ ਤੰਗ ਆ ਕੇ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕਸ਼ੀ ਕਰਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਪੁਲਸ ਨੇ ਮੁਦੱਈ ਦੇ ਬਿਆਨਾਂ ’ਤੇ ਮੁਲਜ਼ਮਾਂ ਸੰਦੀਪ ਕੌਰ ਪਤਨੀ ਗੁਰਮੇਲ ਸਿੰਘ, ਕਿਰਨਾ ਕੌਰ ਪਤਨੀ ਪ੍ਰਗਟ ਸਿੰਘ ਤੇ ਡਾ. ਸੇਖਰ ਪੁੱਤਰ ਵਿਜੇ ਕੁਮਾਰ ਵਾਸੀਅਨ ਪਿੰਡ ਰਾਮਪੁਰਾ ਖ਼ਿਲਾਫ਼ ਪੁਲਸ ਥਾਣਾ ਸਿਟੀ ਰਾਮਪੁਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਨਾਮਜ਼ਦ ਕੀਤੇ ਗਏ ਮੁਲਜ਼ਮ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਮਾਮਲੇ ਦੀ ਜਾਂਚ ਥਾਣੇ ਦੇ ਸਹਾਇਕ ਥਾਣੇਦਾਰ ਸ਼ੇਰ ਸਿੰਘ ਕਰ ਰਹੇ ਹਨ