ਨਾਜਾਇਜ਼ ਸ਼ਰਾਬ ਸਮੇਤ 4 ਗ੍ਰਿਫ਼ਤਾਰ
Thursday, Apr 17, 2025 - 04:20 PM (IST)

ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਚਾਰ ਮੁਲਜ਼ਮਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਸ ਦੇ ਏ. ਐੱਸ. ਆਈ ਰਣਧੀਰ ਸਿੰਘ ਨੇ ਬੀੜ ਤਾਲਾਬ ਵਿਚ ਕੀਤੀ ਛਾਪੇਮਾਰੀ ਦੌਰਾਨ ਮੁਲਜ਼ਮਾਂ ਬਲਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਵਰਿਆਮ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 400 ਲੀਟਰ ਲਾਹਣ ਅਤੇ 40 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸੇ ਤਰ੍ਹਾਂ ਕੋਟਫੱਤਾ ਪੁਲਸ ਦੇ ਹੋਲਦਾਰ ਦਵਿੰਦਰ ਸਿੰਘ ਨੇ ਮੁਲਜ਼ਮ ਕੌਰ ਸਿੰਘ ਨੂੰ ਕੋਟਫੱਤਾ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 150 ਲੀਟਰ ਲਾਹਣ ਬਰਾਮਦ ਕੀਤੀ। ਇਕ ਹੋਰ ਮਾਮਲੇ ਵਿਚ, ਮੌੜ ਪੁਲਸ ਦੇ ਏਐੱਸਆਈ ਜਗਤਾਰ ਸਿੰਘ ਨੇ ਰਾਜਗੜ੍ਹ ਕੁੱਬੇ ਦੀ ਰਹਿਣ ਵਾਲੀ ਇਕ ਔਰਤ ਸੁਖਪਾਲ ਕੌਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 60 ਲੀਟਰ ਲਾਹਣ ਅਤੇ 3 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।