ਆਟੇ ਦੀਆਂ ਕੀਮਤਾਂ ’ਚ ਭਾਰੀ ਵਾਧਾ, ਆਮ ਲੋਕਾਂ ਲਈ ਬਣੀ ਵੱਡੀ ਮੁਸੀਬਤ

02/06/2023 4:13:45 PM

ਬਠਿੰਡਾ (ਸੁਖਵਿੰਦਰ) : ਨਾਨ ਬ੍ਰਾਂਡ ਵਾਲੇ ਆਟੇ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਪਹਿਲੀ ਲੋੜ ਕਾਰਨ ਹਰ ਵਿਅਕਤੀ ਨੂੰ ਆਪਣੇ ਪਰਿਵਾਰ ਲਈ ਆਟਾ ਖ਼ਰੀਦਣਾ ਪੈਂਦਾ ਹੈ ਪਰ ਆਟੇ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਪਿਛਲੇ 6 ਮਹੀਨਿਆਂ ਦੌਰਾਨ ਆਟੇ ਦੀਆਂ ਕੀਮਤਾਂ ਵਿਚ 500 ਤੋਂ 700 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। 10 ਕਿਲੋ ਆਟੇ ਦੀ ਥੈਲੀ ਜੋ 270-280 ਰੁਪਏ ਵਿਚ ਮਿਲਦੀ ਸੀ, ਦੀ ਕੀਮਤ ਹੁਣ 320 ਰੁਪਏ ਤੋਂ ਵਧ ਕੇ 340 ਰੁਪਏ ਹੋ ਗਈ ਹੈ। ਆਟੇ ਦੀਆਂ ਵਧਦੀਆਂ ਕੀਮਤਾਂ ਨੇ ਦਿਹਾੜੀਦਾਰਾਂ ਲਈ ਨਵੀਆਂ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕੇਂਦਰ ਸਰਕਾਰ ਵੱਲੋਂ ਆਟੇ ਦੀਆਂ ਕੀਮਤਾਂ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਅਜੇ ਤਕ ਇਸ ਦੇ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ।

ਇਹ ਵੀ ਪੜ੍ਹੋ : ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ, ਹੈਰਾਨ ਕਰਨਗੇ ਕੈਂਸਰ ਦੇ ਮਰੀਜ਼ਾਂ ਦੇ ਅੰਕੜੇ

ਜ਼ਿਕਰਯੋਗ ਹੈ ਕਿ ਹਰ ਸਾਲ ਦਸੰਬਰ ਤੋਂ ਫਰਵਰੀ ਤਕ ਆਟੇ ਦੀਆਂ ਕੀਮਤਾਂ ’ਚ ਉਛਾਲ ਆਉਂਦਾ ਹੈ ਪਰ ਇਹ ਇੰਨਾ ਜ਼ਿਆਦਾ ਨਹੀਂ ਹੈ ਕਿ ਲੋਕ ਇਸ ਨੂੰ ਬਰਦਾਸ਼ਤ ਨਾ ਕਰ ਸਕਣ। ਇਨ੍ਹਾਂ ਦਿਨਾਂ ਦੌਰਾਨ ਆਟੇ ਦੀਆਂ ਕੀਮਤਾਂ ਵਿਚ 100 ਤੋਂ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋ ਜਾਂਦਾ ਹੈ, ਜੋ ਕਣਕ ਦੀ ਨਵੀਂ ਫ਼ਸਲ ਆਉਣ ਤੋਂ ਬਾਅਦ ਮੁੜ ਆਮ ਵਾਂਗ ਹੋ ਜਾਂਦਾ ਹੈ ਪਰ ਇਸ ਵਾਰ ਆਟੇ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਮੱਧਵਰਗੀ ਪਰਿਵਾਰਾਂ ਦੀ ਰਸੋਈ ਦਾ ਬਜਟ ਵੀ ਵਿਗੜਨ ਲੱਗਾ ਹੈ।

ਇਹ ਵੀ ਪੜ੍ਹੋ : ਜਾਣੋ ਕੌਣ ਹੈ ਹਿੰਡਨਬਰਗ ਤੇ ਕੀ ਲਾਏ ਦੋਸ਼, ਜਿਸ ਕਾਰਨ ਟਾਪ 20 ਅਮੀਰਾਂ ਦੀ ਸੂਚੀ 'ਚੋਂ ਵੀ ਬਾਹਰ ਹੋਏ ਅਡਾਨੀ

ਦੱਸਣਯੋਗ ਹੈ ਕਿ ਗੈਰ-ਬ੍ਰਾਂਡ ਵਾਲਾ ਆਟਾ ਆਮ ਤੌਰ ’ਤੇ ਹੇਠਲੇ ਮੱਧ ਵਰਗ ਦੇ ਪਰਿਵਾਰਾਂ ਵੱਲੋਂ ਵਰਤਿਆ ਜਾਂਦਾ ਹੈ, ਜਦੋਂ ਕਿ ਉੱਚ ਮੱਧ ਵਰਗ ਵੱਡੀਆਂ ਕੰਪਨੀਆਂ ਦਾ ਆਟਾ ਵਰਤਦਾ ਹੈ, ਜਿਸ ਦੀ ਕੀਮਤ ਗ਼ੈਰ-ਬ੍ਰਾਂਡ ਵਾਲੇ ਆਟੇ ਦੇ ਮੁਕਾਬਲੇ 300-500 ਰੁਪਏ ਪ੍ਰਤੀ ਕੁਇੰਟਲ ਵੱਧ ਹੈ ਪਰ ਗੈਰ-ਬ੍ਰਾਂਡ ਵਾਲੇ ਆਟੇ ਦੀ ਖਪਤ ਜ਼ਿਆਦਾ ਹੁੰਦੀ ਹੈ ਅਤੇ ਇਸ ਦੀਆਂ ਉੱਚੀਆਂ ਕੀਮਤਾਂ ਵੱਡੀ ਆਬਾਦੀ ਨੂੰ ਪ੍ਰਭਾਵਿਤ ਕਰਦੀਆਂ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਆਟੇ ਦੀਆਂ ਵਧਦੀਆਂ ਕੀਮਤਾਂ ’ਤੇ ਰੋਕ ਲਗਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ |

ਇਹ ਵੀ ਪੜ੍ਹੋ :  ਹਰਿਆਣਾ ਕਮੇਟੀ ਨੂੰ ਲੈ ਕੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ, ਮਹੰਤ ਕਰਮਜੀਤ ਸਿੰਘ 'ਤੇ ਚੁੱਕੇ ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News