ਜਥੇਦਾਰ ਦਾਦੂਵਾਲ ਨਾਲ ਜੇਲ੍ਹ ਸੁਪਰਡੈਂਟ ਨੇ ਕੀਤੀ ਮੁਲਾਕਾਤ, 5 ਮੈਂਬਰੀ ਕਮੇਟੀ ਕਰੇਗੀ ਜਾਂਚ

08/01/2022 12:49:43 PM

ਬਠਿੰਡਾ(ਸੁਖਵਿੰਦਰ) : ਕੇਂਦਰੀ ਜੇਲ੍ਹ ਵਿਚ ਪਿਛਲੇ ਦਿਨੀਂ ਇਕ ਸਿੱਖ ਨੌਜਵਾਨ ਦੇ ਕੇਸ ਕੱਟਣ ਦੇ ਮਾਮਲੇ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਜੇਲ੍ਹ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਜੇਲ੍ਹ ਸੁਪਰਡੈਂਟ ਵੱਲੋਂ ਨੌਜਵਾਨ ਦੇ ਮਾਮਲੇ ਸਬੰਧੀ ਜਾਣੂ ਕਰਵਾਇਆ ਅਤੇ ਅਤੇ ਜਲਦੀ ਹੀ ਉਨ੍ਹਾਂ ਕੇਸ ਕੱਟਣ ਸਬੰਧੀ ਰਿਪੋਰਟ ਸੌਂਪਣ ਦਾ ਭਰੋਸਾ ਦਿਵਾਇਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜਥੇਦਾਰ ਨੇ ਕਿਹਾ ਕਿ ਪਿਛਲੇ ਦਿਨੀਂ ਬਠਿੰਡਾ ਜੇਲ੍ਹ ਵਿਚ ਸਿੱਖ ਨੌਜਵਾਨ ਦੇ ਕੇਸ ਕਤਲ ਦੀ ਘਟਨਾ ਦੀ ਜਾਣਕਾਰੀ ਲੈਣ ਪੁੱਜੇ ਤਾਂ ਜੇਲ੍ਹ ਸੁਪਰਡੈਂਟ ਐੱਨ. ਡੀ. ਨੇਗੀ ਨੇ ਨੌਜਵਾਨ ਨੂੰ ਮਿਲਣ ਅਤੇ ਜਾਣਕਾਰੀ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ, ਜਿਸਦੇ ਰੋਸ ਵਜੋਂ ਉਨ੍ਹਾਂ ਵੱਲੋਂ 1 ਅਗਸਤ ਨੂੰ ਬਠਿੰਡਾ ਜੇਲ੍ਹ ਦੇ ਅੱਗੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ- ਚਾਵਾਂ ਨਾਲ ਕਰਾਈ ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤਨੀ ਤੋਂ ਦੁਖੀ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

ਸੰਗਤਾਂ ਦੇ ਦਬਾਅ ਨੂੰ ਦੇਖਦਿਆਂ ਅੱਜ ਡੀ. ਸੀ. ਅਤੇ ਐੱਸ. ਐੱਸ. ਪੀ. ਬਠਿੰਡਾ ਵੱਲੋਂ ਸਰਕਟ ਹਾਊਸ ਬਠਿੰਡਾ ਵਿਚ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਜਥੇਦਾਰ ਦਾਦੂਵਾਲ, ਡੀ. ਸੀ . ਸ਼ੌਕਤ ਪਰੇ, ਐੱਸ. ਐੱਸ. ਪੀ. ਬਠਿੰਡਾ ਇਲਨਚੇਜ਼ੀਅਨ, ਜੇਲ੍ਹ ਸੁਪਰਡੈਂਟ ਐੱਨ. ਡੀ. ਨੇਗੀ ਅਤੇ ਛਿੰਦਰਪਾਲ ਸਿੰਘ ਬਰਾੜ ਹਾਜ਼ਰ ਸਨ।

ਇਹ ਵੀ ਪੜ੍ਹੋ- ਸੁਖਪਾਲ ਖਹਿਰਾ ਦਾ CM ਮਾਨ ਤੇ ਧਾਲੀਵਾਲ ਨੂੰ ਚੈਲੰਜ, ਜਾਣੋ ਪੂਰਾ ਮਾਮਲਾ

ਇਸ ਤੋਂ ਬਾਅਦ ਜਥੇਦਾਰ ਦਾਦੂਵਾਲ ਨੇ ਬਠਿੰਡਾ ਜੇਲ੍ਹ ਦਾ ਦੌਰਾ ਕੀਤਾ, ਜਿੱਥੇ ਜੇਲ੍ਹ ਸੁਪਰਡੈਂਟ ਨੇਗੀ ਨੇ ਕੇਸ ਕਤਲ ਮਾਮਲੇ ਦੀ ਸਾਰੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੂਰੀ ਤਹਿ ਤਕ ਜਾਣ ਵਾਸਤੇ ਇਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਛਿੰਦਰਪਾਲ ਸਿੰਘ ਬਰਾੜ, ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਚਮਕੌਰ ਸਿੰਘ ਭਾਈ ਰੂਪਾ ਸੇਵਾ ਨਿਭਾਉਣਗੇ । ਇਸ ਮਾਮਲੇ ਦੀ ਸਾਰੀ ਤਹਿਕੀਕਾਤ ਕਰ ਕੇ 20 ਦਿਨਾਂ ਵਿਚ ਸਾਰੀ ਰਿਪੋਰਟ ਜਥੇਦਾਰ ਦਾਦੂਵਾਲ ਜੀ ਨੂੰ ਦੇਣਗੇ। ਇਸ ਲਈ ਜਥੇਦਾਰ ਦਾਦੂਵਾਲ ਵੱਲੋਂ 1 ਅਗਸਤ ਨੂੰ ਬਠਿੰਡਾ ਜੇਲ੍ਹ ਅੱਗੇ ਕੀਤਾ ਜਾਣ ਵਾਲਾ ਰੋਸ ਮੁਜ਼ਾਹਰਾ ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਆਉਣ ਤਕ ਮੁਲਤਵੀ ਕਰ ਦਿੱਤਾ ਗਿਆ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News