ਕ੍ਰਿਸ਼ਨਾ ਕਾਲਜ ਰੱਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਪੌਦੇ

09/17/2020 5:30:34 PM

ਬੁਢਲਾਡਾ (ਮਨਜੀਤ): ਕ੍ਰਿਸ਼ਨਾ ਕਾਲਜ ਰੱਲੀ (ਬੁਢਲਾਡਾ) ਵਲੋਂ ਵਣ ਵਿਭਾਗ ਬੁਢਲਾਡਾ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਏ ਗਏ। ਇਸ ਮੌਕੇ ਐੱਮ.ਡੀ. ਕਮਲ ਸਿੰਗਲਾ ਨੇ ਜਾਣਕਾਰੀ ਦਿੱਤੀ ਕਿ ਕਾਲਜ ਵਲੋਂ ਹਰੇਕ ਸਾਲ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ-ਭਰਿਆ ਬਣਾਉਣ ਲਈ ਵੱਡੀ ਗਿਣਤੀ ਵਿਚ ਪੌਦੇ ਲਗਾਏ ਜਾਂਦੇ ਹਨ। ਇਸ ਸਾਲ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਕੈਂਪਸ 'ਚ ਅਤੇ ਆਲੇ-ਦੁਆਲੇ 400 ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ।

ਇਸ ਕੰਮ ਲਈ ਉਨ੍ਹਾਂ ਵਣ ਵਿਭਾਗ, ਬੁਢਲਾਡਾ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਲ੍ਹੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਇਸ ਲਈ ਸਾਨੂੰ ਉਨ੍ਹਾਂ ਦੇ ਪੁਰਬ ਮਨਾਉਣ ਸਮੇਂ ਵਧ ਤੋਂ ਵਧ ਪੌਦੇ ਲਗਾਉਣੇਂ ਚਾਹੀਦੇ ਹਨ ਤਾਂ ਜੋ ਪੰਜਾਬ ਅਤੇ ਭਾਰਤ ਦੇ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸ਼ੁਧਤਾ ਪ੍ਰਧਾਨ ਕੀਤੀ ਜਾ ਸਕੇ। ਇਸ ਲਈ ਕਾਲਜ ਵਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਅੱਜ ਤੋਂ ਸ਼ੁਰੂਆਤ ਕੀਤੀ ਗਈ ਹੈ। ਜਿਸ ਵਿਚ ਕਾਲਜ ਕੈਂਪਸ ਅਤੇ ਹੋਰ ਥਾਵਾਂ ਤੇ 400 ਪੌਦੇ ਲਗਾਏ ਜਾਣਗੇ। ਇਸ ਮੌਕੇ ਖਾਸ ਤੌਰ ਦੇ ਪਹੁੰਚੇ ਵਣ ਵਿਭਾਗ ਪੰਜਾਬ ਬਲਾਕ ਬੁਢਲਾਡਾ ਦੇ ਬਲਾਕ ਅਫਸਰ ਹਰਦਿਆਲ ਸਿੰਘ ਅਤੇ ਦਰੋਗਾ ਮੈਡਮ ਰਮਨਦੀਪ ਕੌਰ ਦਾ ਕਾਲਜ ਮਨੇਜਮੈਂਟ ਅਤੇ ਪ੍ਰਿੰਸੀਪਲ ਵਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਵਣ ਵਿਭਾਗ ਦੇ ਕਰਮਚਾਰੀ, ਸਮੂਹ ਸਟਾਫ ਅਤੇ ਕਰਮਚਾਰੀ ਹਾਜ਼ਰ ਸਨ।


Shyna

Content Editor

Related News