ਪਸ਼ੂਆਂ ’ਚ ਫੈਲੀ ਲੰਪੀ ਸਕਿਨ ਬੀਮਾਰੀ ਨਾਲ ਪਸ਼ੂ ਪਾਲਕਾਂ ਅਤੇ ਕਿਸਾਨਾਂ ’ਚ ਸਹਿਮ ਦਾ ਮਾਹੌਲ

08/05/2022 10:53:58 AM

ਮੌੜ ਮੰਡੀ(ਪ੍ਰਵੀਨ) : ਪੰਜਾਬ ਅੰਦਰ ਪਸ਼ੂਆਂ ’ਚ ਫੈਲੀ ਭਿਆਨਕ ਬਿਮਾਰੀ ਲੰਪੀ ਸਕਿਨ ਕਾਰਨ ਪਸ਼ੂ ਪਾਲਕਾਂ ਅਤੇ ਕਿਸਾਨਾਂ ਅੰਦਰ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾ ਆਗੂ ਸੁਰਜੀਤ ਸਿੰਘ ਸੰਦੋਹਾ, ਮੀਤ ਪ੍ਰਧਾਨ ਨਾਇਬ ਸਿੰਘ, ਮੀਤ ਪ੍ਰਧਾਨ ਰਾਮ ਸਿੰਘ, ਖਜ਼ਾਨਚੀ ਖੇਤਾ ਸਿੰਘ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਗਾਵਾਂ ’ਚ ਫੈਲ ਲੰਪੀ ਸਕਿਨ ਡਿਜ਼ੀਜ਼ ਕਾਰਨ ਰੋਜ਼ਾਨਾ ਵੱਡੀ ਗਿਣਤੀ ਗਾਵਾਂ ਦੀਆਂ ਮੌਤਾਂ ਹੋ ਰਹੀਆਂ ਹਨ। ਜਿਸ ਕਾਰਨ ਪਸ਼ੂ ਪਾਲਕਾਂ ਅਤੇ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ- ਉੱਜੜਿਆ ਘਰ, ਦੋਸਤਾਂ ਦੇ ਕਹਿਣ 'ਤੇ 16 ਸਾਲਾ ਮੁੰਡੇ ਵੱਲੋਂ ਨਸ਼ੇ ਦਾ ਟੀਕਾ ਲਾਉਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਉਨ੍ਹਾਂ ਦੱਸਿਆ ਕਿ ਬੀਮਾਰੀ ਕਾਰਨ ਬੀਤੇ ਕਈ ਦਿਨਾਂ ਤੋਂ ਪਿੰਡ ਸੰਦੋਹਾ ਅੰਦਰ ਪਸ਼ੂਆਂ ਦੇ ਮਰਨ ਦਾ ਸਿਲਸਿਲਾ ਜਾਰੀ ਹੈ, ਜਿਸਦੇ ਚੱਲਦੇ ਕਈ ਲੋਕਾਂ ਦੀਆਂ ਗਾਵਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਮੌਤ ਦੇ ਮੂੰਹ ’ਚ ਜਾਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਜਗਰਾਜ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਮੌਜੂਦ ਸਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News