ਨਸ਼ਾ ਛੱਡਣ ਦੀ ਦਵਾਈ ਲੈ ਕੇ ਆ ਰਹੇ ਵਿਅਕਤੀ ਦੀ ਆਟੋ 'ਚ ਹੋਈ ਮੌਤ

06/09/2023 11:43:33 AM

ਬਠਿੰਡਾ (ਸੁਖਵਿੰਦਰ) : ਨਸ਼ਾ ਛੱਡਣ ਦੀ ਦਵਾਈ ਲੈ ਕੇ ਵਾਪਸ ਘਰ ਜਾ ਰਹੇ ਨੌਜਵਾਨ ਦੀ ਰੋਜ਼ ਗਾਰਡਨ ਨਜ਼ਦੀਕ ਆਟੋ ’ਚ ਮੌਤ ਹੋ ਗਈ। ਮ੍ਰਿਤਕ ਨੂੰ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰਾਂ ਵੱਲੋਂ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਇਕ ਵਿਅਕਤੀ ਗ੍ਰੋਥ ਸੈਂਟਰ ਸਥਿਤ ਨਸ਼ਾ ਛੁਡਾਊ ਕੇਂਦਰ ’ਚੋਂ ਨਸ਼ਾ ਛੱਡਣ ਦੀ ਦਵਾਈ ਲੈ ਕੇ ਆਟੋ ਰਾਹੀਂ ਆ ਰਿਹਾ ਸੀ। ਰੋਜ਼ਗਾਰਡਨ ਨਜ਼ਦੀਕ ਪਹੁੰਚਣ ’ਤੇ ਉਕਤ ਨੌਜਵਾਨ ਦੀ ਅਚਾਨਕ ਆਟੋ ’ਚ ਮੌਤ ਹੋ ਗਈ। ਆਟੋ ਚਾਲਕ ਵੱਲੋਂ ਸੂਚਨਾ ਮਿਲਣ ’ਤੇ ਸੰਸਥਾ ਦੇ ਵਾਲੰਟੀਅਰ ਹਰਸ਼ਿਤ ਚਾਵਲਾ, ਮਨਿਕ ਸਿੰਘ ਮੌਕੇ ’ਤੇ ਪਹੁੰਚੇ ਤਾਂ ਵਿਅਕਤੀ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਪੰਜਾਬੀ ਕੁੜੀਆਂ ਦੇ ਹੋ ਰਹੇ ਸੋਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਸੰਸਥਾ ਵੱਲੋਂ ਇਸ ਦੀ ਸੂਚਨਾ ਥਾਣਾ ਥਰਮਲ ਪੁਲਸ ਨੂੰ ਦਿੱਤੀ ਅਤੇ ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (42) ਪੁੱਤਰ ਹਰਦੀਪ ਸਿੰਘ ਵਾਸੀ ਕੋਠੇ ਅਮਰਪੁਰਾ ਵਜੋਂ ਹੋਈ। ਆਟੋ ਚਾਲਕ ਨੇ ਦੱਸਿਆ ਕਿ ਮ੍ਰਿਤਕ ਦਾ ਰੋਜ਼ਗਾਰਡਨ ਨਜ਼ਦੀਕ ਸਾਈਕਲ ਖੜ੍ਹਾ ਸੀ, ਜਿੱਥੋਂ ਉਸ ਨੇ ਸਾਈਕਲ ਰਾਹੀਂ ਘਰ ਜਾਣਾ ਸੀ।

ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ BJP ਨੇ ਉਲੀਕੀ ਵੱਡੀ ਰਣਨੀਤੀ, ਪੰਜਾਬ 'ਚ ਦੋ ਵਿਸ਼ਾਲ ਰੈਲੀਆਂ ਕਰਨਗੇ ‘ਸ਼ਾਹ’

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News