ਮਨੀਪੁਰ ਘਟਨਾ ਖ਼ਿਲਾਫ ਚੰਡੀਗੜ੍ਹ ਪ੍ਰਦਰਸ਼ਨ ਵਿਚ ਮਾਨਸਾ ਤੋਂ ਪਹੁੰਚਿਆ ‘ਆਪ’ ਦਾ ਕਾਫਲਾ

07/25/2023 6:24:14 PM

ਮਾਨਸਾ/ਸਰਦੂਲਗੜ੍ਹ/ਬੁਢਲਾਡਾ (ਸੰਦੀਪ ਮਿੱਤਲ/ਮਨਜੀਤ) : ਮਨੀਪੁਰ ਵਿਚ ਹੋ ਰਹੀ ਹਿੰਸਾ ਦੇ ਵਿਰੋਧ ਵਿਚ ਮੋਦੀ ਸਰਕਾਰ ਦੇ ਖ਼ਿਲਾਫ ਆਮ ਆਦਮੀ ਵੱਲੋਂ ਚੰਡੀਗੜ੍ਹ ਵਿਚ ਕੀਤੇ ਗਏ ਪ੍ਰਦਰਸ਼ਨ ਵਿਚ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਦੀ ਅਗਵਾਈ ਵਿਚ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਚੰਡੀਗੜ੍ਹ ਰਵਾਨਾ ਹੋਏ। ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਚ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ। ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਮਨੀਪੁਰ ਅੱਗ ਦੀ ਲਪੇਟ ਵਿਚ, ਜਿੱਥੇ ਭਾਜਪਾ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਉੱਥੇ ਹਿੰਸਾ ਦੌਰਾਨ ਘੱਟ ਗਿਣਤੀ ਭਾਈਚਾਰੇ ਦੀਆਂ ਔਰਤਾਂ ਦੀ ਬੇਇੱਜਤੀ ਕੀਤੀ ਗਈ, ਜੋ ਸਾਡੇ ਦੇਸ਼ ਲਈ ਸ਼ਰਮ ਵਾਲੀ ਗੱਲ ਹੈ। ਹਰ ਦਿਨ ਉੱਥੇ ਸਾੜ-ਫੂਕ ਹੋ ਰਹੀ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤੱਕ ਇਸ ਤੇ ਮੂੰਹ ਨਹੀਂ ਖੋਲ੍ਹਿਆ। 

ਉਨ੍ਹਾਂ ਕਿਹਾ ਕਿ ਔਰਤਾਂ ਦੀ ਬੇਇੱਜਤੀ ਵਿਰੁੱਧ ਲੋਕਾਂ ਦੀ ਆਵਾਜ਼ ਮਜ਼ਬੂਤ ਕਰਨ ਲਈ “ਆਪ” ਨੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਕੇ ਉਸ ਤੋਂ ਜਵਾਬ ਮੰਗਿਆ ਹੈ। ਜਿਸ ਵਿਚ ਮਾਨਸਾ ਤੋਂ ਵੱਡੀ ਗਿਣਤੀ ਵਿਚ ਲੋਕ ਚੰਡੀਗੜ੍ਹ ਪਹੁੰਚੇ। ਇਸ ਮੌਕੇ ਵਪਾਰ ਵਿੰਗ ਮਾਨਸਾ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਬੱਛੋਆਣਾ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਪੰਚਾਇਤ ਯੂਨੀਅਨ ਮਾਨਸਾ ਦੇ ਪ੍ਰਧਾਨ ਮਦਨ ਸਿੰਘ ਦੂਲੋਵਾਲ, ਟਰਾਂਸਪੋਰਟ ਵਿੰਗ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਮੇਸ਼ ਸ਼ਰਮਾ ਖਿਆਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।  

Gurminder Singh

This news is Content Editor Gurminder Singh