ਜ਼ਿਲਾ ਪੁਲਸ ਈਮਾਨਦਾਰੀ ਨਾਲ ਨਿਭਾਏਗੀ ਆਪਣੀ ਹਰ ਸੇਵਾ :  ਐੱਸ.ਐੱਸ.ਪੀ

03/23/2020 1:28:22 PM

ਮਾਨਸਾ/ਬੁਢਲਾਡਾ (ਮਿੱਤਲ/ਮਨਜੀਤ) : ਕੋਰੋਨਾ ਵਾਇਰਸ ਤੋਂ ਬਚਣ ਲਈ ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਵਲੋਂ ਵੱਖ-ਵੱਖ ਟੀਮਾਂ ਗਠਿਤ ਕਰਕੇ ਨਾਕਾਬੰਦੀ ਕੀਤੀ ਗਈ। ਉਨ੍ਹਾਂ ਨੇ ਸਮੂਹ ਡੀ.ਐੱਸ.ਪੀ, ਐੱਸ.ਐੱਚ.ਓ ਅਤੇ ਪੁਲਸ ਮੁਲਾਜ਼ਮਾਂ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਨ ਅਤੇ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਪਿਆਰ ਨਾਲ ਸਮਝਾ ਕੇ ਵਾਪਸ ਘਰ ਭੇਜਿਆ ਜਾਵੇ ਅਤੇ ਉਸ ਨੂੰ ਸਰਕਾਰ ਦੇ ਨਿਯਮਾਂ ਅਤੇ ਪ੍ਰਸ਼ਾਸ਼ਨ ਵੱਲੋਂ ਕੀਤਾ ਲਾਕਡਾਊਨ ਅਤੇ ਧਾਰਾ 144 ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾਵੇ ਕਿਉਂਕਿ ਜਿੱਥੇ ਪੁਲਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ 24 ਘੰਟੇ ਆਪਣੇ ਪਰਿਵਾਰਾਂ ਨੂੰ ਛੱਡ ਕੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਆਪਣੇ ਡਿਊਟੀ ਨਿਭਾ ਰਹੇ ਹਨ, ਉੱਥੇ ਹੀ ਲੋਕਾਂ ਨੂੰ ਉਨ੍ਹਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਆਪਣੇ ਇੱਕ ਚੰਗੇ ਨਾਗਰਿਕ ਹੋਣ ਦਾ ਸਬੂਤ ਵੀ ਦੇਣਾ ਚਾਹੀਦਾ ਹੈ। ਸਰਕਾਰ ਵਲੋਂ ਕੀਤੇ ਲਾਕਡਾਊਨ ਦਾ ਪੂਰਨ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਸਾਡਾ ਇਸ ਨਾਮੁਰਾਦ ਬੀਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ 22 ਮਾਰਚ ਦੇ ਕੀਤੇ ਬੰਦ ਪ੍ਰਤੀ ਲੋਕਾਂ ਦੇ ਦਿੱਤੇ ਭਰਪੂਰ ਸਹਿਯੋਗ ਦਾ ਧੰਨਵਾਦ ਕੀਤਾ ਅਤੇ ਅੱਗੇ ਤੋਂ ਵੀ ਸਰਕਾਰ ਅਤੇ ਪ੍ਰਸ਼ਾਸਨ ਦੇ 31 ਮਾਰਚ ਤੱਕ ਦੇ ਹੁਕਮਾਂ ਦੀ ਪਾਲਣਾ ਕਰਨਗੇ।

ਐੱਸ.ਐੱਸ.ਪੀ ਨੇ ਦੱਸਿਆ ਕਿ ਪੁਲਸ ਵਲੋਂ ਸ਼ਰਾਰਤੀ ਅਨਸਰਾਂ ਉੱਪਰ ਨਜ਼ਰ ਰੱਖਣ ਲਈ ਨਾਕਾਬੰਦੀ ਜ਼ਿਲੇ ਭਰ 'ਚ ਕੀਤੀ ਹੋਈ ਤਾਂ ਕਿ ਕੋਈ ਸ਼ਰਾਰਤ ਕਰਕੇ ਨਿਕਲ ਨਾ ਸਕੇ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਦਾ ਪੂਰਾ ਸਹਿਯੋਗ ਕਰਨ ਅਤੇ ਗਲਤ ਅਫਵਾਹਾਂ ਫੈਲਾਉਣ ਵਾਲਿਆਂ ਦੀ ਜਾਣਕਾਰੀ ਦੇਣ।

Baljeet Kaur

This news is Content Editor Baljeet Kaur