ਮਾਨਸਾ 'ਚ ਗ੍ਰੰਥੀ ਸਿੰਘ ਦੀ ਕੁੱਟਮਾਰ, 8 ਖਿਲਾਫ ਮਾਮਲਾ ਦਰਜ

02/24/2020 10:38:24 AM

ਮਾਨਸਾ (ਅਮਰਜੀਤ ਚਾਹਲ) : ਮਾਨਸਾ ਵਿਚ ਗ੍ਰੰਥੀ ਸਿੰਘ ਦੀ ਕੁੱਝ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਮਾਨਸਾ ਦੇ ਰੇਲਵੇ ਸਟੇਸ਼ਨ ਦੀ ਹੈ।

ਕਰਮ ਸਿੰਘ ਮੁਤਾਬਕ ਉਹ ਚੜ੍ਹਦੀ ਕਲਾ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਦੀ ਡਿਊਟੀ ਕਰਨ ਦੇ ਨਾਲ-ਨਾਲ ਟੈਕਸੀ ਵੀ ਚਲਾਉਂਦਾ ਹੈ। ਮਾਨਸਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਟੈਕਸੀ ਖੜ੍ਹੀ ਕਰਨ ਨੂੰ ਲੈ ਕੇ ਉਥੇ ਸਥਿਤ ਮੰਦਰ ਕਮੇਟੀ ਦੇ ਚੇਅਰਮੈਨ ਨਾਲ ਉਸ ਦੀ ਬਹਿਸ ਹੋ ਗਈ, ਜਿਸਦੇ ਚੱਲਦੇ ਮੰਦਰ ਕਮੇਟੀ ਦੇ 8-10 ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਉਥੇ ਹੀ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਰੇਲਵੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ 8 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ 6 ਲੋਕਾਂ ਨੂੰ ਰਾਊਂਡ ਅੱਪ ਕੀਤਾ ਹੈ। ਕਰਮ ਸਿੰਘ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।


cherry

Content Editor

Related News