ਵਿਆਹੁਤਾ ਔਰਤ ਨੇ ਲਿਆ ਫਾਹਾ, ਮੌਤ
Thursday, Dec 25, 2025 - 04:25 PM (IST)
ਬਠਿੰਡਾ (ਸੁਖਵਿੰਦਰ) : ਦੀਪ ਸਿੰਘ ਨਗਰ ਦੀ ਗਲੀ ਨੰਬਰ 3/6 ਵਿਚ ਇਕ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ''ਤੇ ਸਹਾਰਾ ਜਨ ਸੇਵਾ ਦੇ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਮੌਕੇ ''ਤੇ ਪਹੁੰਚੇ ਅਤੇ ਪੁਲਸ ਨੂੰ ਸੂਚਿਤ ਕੀਤਾ। ਵਰਧਮਾਨ ਪੁਲਸ ਦੀ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਨੇਹਾ (30) ਵਾਸੀ ਦੀਪ ਸਿੰਘ ਨਗਰ ਵਜੋਂ ਹੋਈ। ਪੁਲਸ ਦਾ ਆਖਣਾ ਹੈ ਕਿ ਫਿਲਹਾਲ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
