MLA ਬਲਜਿੰਦਰ ਕੌਰ ਨੇ ਨਗਰ ਕੌਂਸਲ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ, ਅਧਿਕਾਰੀਆਂ ਨੂੰ ਪਾਈ ਝਾੜ

Wednesday, Feb 22, 2023 - 02:53 PM (IST)

MLA ਬਲਜਿੰਦਰ ਕੌਰ ਨੇ ਨਗਰ ਕੌਂਸਲ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ, ਅਧਿਕਾਰੀਆਂ ਨੂੰ ਪਾਈ ਝਾੜ

ਰਾਮਾਂ ਮੰਡੀ (ਪਰਮਜੀਤ) : ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ ਵਿਧਾਇਕਾ ਹਲਕਾ ਤਲਵੰਡੀ ਸਾਬੋ ਵੱਲੋਂ ਐੱਸ. ਡੀ. ਐੱਮ ਤਲਵੰਡੀ ਸਾਬੋ ਗਗਨਦੀਪ ਸਿੰਘ ਨੂੰ ਨਾਲ ਲੈ ਕੇ ਨਗਰ ਕੌਂਸਲ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ.  ਨੇ ਕਰਮਚਾਰੀਆਂ ਦਾ ਹਾਜ਼ਰੀ ਰਜਿਸਟਰ ਚੈੱਕ ਕੀਤਾ ਅਤੇ ਗੈਰ-ਹਾਜ਼ਰ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਮੰਡੀ ਵਾਸੀਆਂ ਦੀ ਸੀਵਰੇਜ਼ ਦੀ ਨਿਕਾਸੀ, ਮੰਡੀ ਵਿੱਚ ਸਫ਼ਾਈ ਸਬੰਧੀ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਖ਼ਿਲਾਫ਼ ਸ਼ਿਕਾਇਤਾ ਮਿਲ ਰਹੀਆਂ ਸਨ, ਜਿਸ ਕਰਕੇ ਅੱਜ ਉਨ੍ਹਾਂ ਨੇ ਐੱਸ. ਡੀ. ਐੱਮ. ਤਲਵੰਡੀ ਸਾਬੋ ਗਗਨਦੀਪ ਸਿੰਘ ਨੂੰ ਨਾਲ ਲੈ ਕੇ ਨਗਰ ਕੌਂਸਲ ਦਫ਼ਤਰ ਦੀ ਚੈਕਿੰਗ ਕੀਤੀ।

ਇਹ ਵੀ ਪੜ੍ਹੋ- ਮਾਨਸਾ ਅਦਾਲਤ ਨੇ 50 ਹਜ਼ਾਰ ਰਿਸ਼ਵਤ ਲੈਣ ਦੇ ਮਾਮਲੇ 'ਚ ਸਹਾਇਕ ਖਜ਼ਾਨਾ ਅਫ਼ਸਰ ਨੂੰ ਸੁਣਾਈ 7 ਸਾਲ ਦੀ ਕੈਦ

ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀ ਬਣਦੀ ਡਿਊਟੀ ਹੈ ਸਹੀ ਤਰ੍ਹਾਂ ਨਹੀਂ ਨਿਭਾ ਰਹੇ ਕਿਉਂਕਿ ਰਜਿਸਟਰ ਚੈੱਕ ਕੀਤਾ ਗਿਆ ਹੈ, ਜਿਸ ਵਿਚ ਬਹੁਤ ਸਾਰੀਆਂ ਕਮੀਆਂ ਪਾਈਆਂ ਗਈਆਂ ਹਨ। ਐੱਸ. ਡੀ. ਐੱਮ. ਨੂੰ ਰਿਪੋਰਟ ਬਣਾਉੁਣ ਲਈ ਕਿਹਾ ਹੈ, ਤਾਂ ਜੋ ਬਣਦੀ ਵਿਭਾਗੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ ਨੇ ਮੰਡੀ ਵਾਸੀਆਂ ਦੀ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਵਾਇਆ ਗਿਆ।    

ਇਹ ਵੀ ਪੜ੍ਹੋ-  ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਹੱਡਾ-ਰੋੜੀ ’ਤੇ ਲਾਸ਼ ਦੇਖ ਨਿਕਲਿਆ ਤ੍ਰਾਹ, ਨੋਚ-ਨੋਚ ਖਾ ਰਹੇ ਸੀ ਕੁੱਤੇ

ਨੋਟ - ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News