ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਭਾਜਪਾ ਦਾ ਟੀਚਾ : ਬਲਵਿੰਦਰ ਹਾਕਮਵਾਲਾ

Saturday, Oct 10, 2026 - 05:45 PM (IST)

ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਭਾਜਪਾ ਦਾ ਟੀਚਾ : ਬਲਵਿੰਦਰ ਹਾਕਮਵਾਲਾ

ਬੁਢਲਾਡਾ (ਮਨਜੀਤ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਹਾਕਮਵਾਲਾ ਵੱਲੋਂ ਹਲਕਾ ਬੁਢਲਾਡਾ ਦੇ ਪਿੰਡ ਗਾਮੀਵਾਲਾ, ਤਾਲਵਾਲਾ, ਵਰੇ, ਅੱਖਾਂਵਾਲੀ, ਬੋਹਾ, ਮਲਕੋ ਅਤੇ ਹਾਕਮਵਾਲਾ ਵਿਖੇ ਆਪਣੀ ਟੀਮ ਦੇ ਮੈਂਬਰਾਂ ਨਾਲ ਨਿੱਜੀ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਹਾਕਮਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਨੇਕਾਂ ਲੋਕ-ਪੱਖੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਯੋਜਨਾਵਾਂ ਦਾ ਅਸਲ ਮਕਸਦ ਆਮ ਲੋਕਾਂ, ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਸਹੂਲਤਾਂ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਟੀਮ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰੇਗੀ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਯੋਗ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਸਹਿਯੋਗ ਦੇਣ। ਹਾਕਮਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਦਾ ਮੰਤਵ ਸਿਰਫ਼ ਵਿਕਾਸ ਕਰਨਾ ਹੀ ਨਹੀਂ, ਸਗੋਂ ਵਿਕਾਸ ਦਾ ਲਾਭ ਸਮਾਜ ਦੇ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਟੀਮ ਇਸੇ ਸੋਚ ਨਾਲ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖੇਗੀ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਏਗੀ।


author

Gurminder Singh

Content Editor

Related News