ਮੋਟਰਸਾਈਕਲ ਨਾਲ ਬੰਨ੍ਹ ਕੇ ਚੋਰ ਲੈ ਗਏ ਜਨਰੇਟਰ
Monday, Dec 29, 2025 - 06:42 PM (IST)
ਬਰੇਟਾ (ਬਾਂਸਲ) : ਸਥਾਨਕ ਸ਼ਹਿਰ 'ਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਇਕ ਮਾਮਲਾ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਪੇਅਰ ਪਾਰਟਸ ਦੀ ਦੁਕਾਨ ਅੱਗੋਂ ਜਨਰੇਟਰ ਚੋਰੀ ਕਰਨ ਦਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਦੁਕਾਨਦਾਰ ਰਾਜੇਸ਼ ਕੁਮਾਰ ਰਾਜੂ ਨੇ ਦੱਸਿਆ ਕਿ ਬੀਤੀ ਰਾਤ ਤਿੰਨ ਮੋਟਰਸਾਈਕਲ ਸਵਾਰ ਸਾਡੀ ਦੁਕਾਨ ਅੱਗੋਂ ਖੜੇ ਜਨਰੇਟਰ ਨੂੰ ਚੋਰੀ ਕਰਕੇ ਰਫੂ ਚੱਕਰ ਹੋ ਗਏ । ਜਿਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਬਰੇਟਾ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਚੋਰੀ ਹੋਏ ਜਨਰੇਟਰ ਦੀ ਕੀਮਤ ਤੀਹ ਹਜ਼ਾਰ ਰੁਪਏ ਹੈ।
ਦੂਜੇ ਪਾਸੇ ਇਸ ਸਬੰਧੀ ਐਸ.ਐਚ.ਓ ਬਰੇਟਾ ਮੇਲਾ ਸਿੰਘ ਦੇ ਮਾਮਲਾ ਸੰਪਰਕ ਵਿਚ ਆਉਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਚੋਰਾਂ ਨੂੰ ਜਲਦੀ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।
