ਬੁਢਲਾਡਾ ਨਗਰ ਕੌਂਸਲ ''ਚ ਪ੍ਰਾਈਵੇਟ ਲੋਕਾਂ ਦਾ ਬੋਲਬਾਲਾ, ਰਿਕਾਰਡ ਨਾਲ ਹੋ ਰਹੀ ਹੈ ਛੇੜਛਾੜ
Wednesday, Nov 12, 2025 - 05:56 PM (IST)
ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੀ ਨਗਰ ਕੌਂਸਲ ਵਿਚ ਪ੍ਰਾਈਵੇਟ ਲੋਕਾਂ ਦਾ ਬੋਲਬਾਲਾ ਹੋਣ ਕਾਰਨ ਲੋਕਾਂ ਦੀਆਂ ਫਾਈਲਾਂ ਉਨ੍ਹਾਂ ਦੇ ਹੱਥ ਵਿਚ ਵੇਖਣ ਨੂੰ ਮਿਲ ਰਹੀਆਂ ਹਨ। ਵਾਈਰਲ ਹੋਈ ਵੀਡੀਓ ਵਿਚ ਨਜ਼ਰ ਆ ਰਿਹਾ ਹੈ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਹਾਜ਼ਰੀ ਵਿਚ ਇਕ ਪ੍ਰਾਈਵੇਟ ਵਿਅਕਤੀ ਗੁਪਤਾ ਰਿਕਾਰਡ ਦੀ ਅਲਮਾਰੀ ਖੋਲ੍ਹਦਾ ਹੈ, ਫਾਈਲ ਕੱਢਦਾ ਹੈ ਅਤੇ ਰਿਕਾਰਡ ਨੂੰ ਖੋਲ੍ਹ ਕੇ ਬੜੇ ਆਰਾਮ ਨਾਲ ਰਿਕਾਰਡ ਨਾਲ ਛੇੜਛਾੜ ਕਰ ਰਿਹਾ ਹੈ ਅਤੇ ਰਿਕਾਰਡ ਨੂੰ ਆਪਣੇ ਕਬਜ਼ੇ ਚ ਲੈ ਰਿਹਾ ਹੈ।
ਇਸ ਸੰਬੰਧੀ ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਉਹ ਦਫਤਰ ਪਹੁੰਚੇ ਤਾਂ ਇਕ ਪ੍ਰਾਈਵੇਟ ਵਿਅਕਤੀ ਕੌਂਸਲ ਦੇ ਕੁਝ ਕਰਮਚਾਰੀਆਂ ਦੇ ਹਾਜ਼ਰ ਹੋਣ ਦੇ ਬਾਵਜੂਦ ਜੋ ਆਪਣੀ ਕੁਰਸੀਆਂ 'ਤੇ ਬੈਠ ਕੇ ਚਾਹ ਦੀਆਂ ਚੁਸਕੀਆਂ ਲੈ ਰਹੇ ਸਨ ਤਾਂ ਪ੍ਰਾਈਵੇਟ ਵਿਅਕਤੀ ਉਨ੍ਹਾਂ ਦੇ ਸਾਹਮਣੇ ਹੀ ਫਾਈਲ ਨੂੰ ਕੱਢ ਕੇ ਫਾਈਲਾਂ ਨਾਲ ਛੇੜਛਾੜ ਕਰ ਰਿਹਾ ਹੈ ਜਿਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਨਗਰ ਕੌਂਸਲ ਦੀਆਂ ਕੁਝ ਜ਼ਰੂਰੀ ਫਾਈਲਾਂ ਗੁੰਮ ਹਨ ਵੀ ਇਸ ਕੜੀ ਦਾ ਹਿੱਸਾ ਹੋ ਸਕਦੇ ਹਨ। ਉਨ੍ਹਾਂ ਇਸ ਸੰਬੰਧੀ ਡਿਪਟੀ ਕਮਿਸ਼ਨਰ ਅਤੇ ਕੌਂਸਲ ਦੇ ਅਧਿਕਾਰੀਆਂ ਨੂੰ ਇਕ ਪੱਤਰ ਲਿਖ ਕੇ ਨਗਰ ਕੌਂਸਲ 'ਚ ਰਿਕਾਰਡ ਨੂੰ ਸੁਰੱਖਿਅਤ ਰੱਖਣਾ ਯਕੀਨੀ ਬਣਾਇਆ ਜਾਵੇ ਅਤੇ ਉਪਰੋਕਤ ਵਿਅਕਤੀ ਖਿਲਾਫ ਕਾਰਵਾਈ ਕਰਦਿਆਂ ਗੁੰਮ ਹੋਏ ਰਿਕਾਰਡ ਸੰਬੰਧੀ ਵੀ ਪੁੱਛ ਗਿੱਛ ਕੀਤੀ ਜਾਵੇ।
