ਨੰਬਰਦਾਰ ਯੂਨੀਅਨ ਨੇ ਲਗਵਾਇਆ ਫਸਟ ਏਡ ਟ੍ਰੇਨਿੰਗ ਕੈਂਪ, ਬੱਚਿਆਂ ਨੂੰ ਕੀਤਾ ਜਾਗਰੂਕ
Wednesday, Feb 15, 2023 - 10:36 PM (IST)

ਬਠਿੰਡਾ : ਪੰਜਾਬ ਨੰਬਰਦਾਰ ਯੂਨੀਅਨ (ਰਜਿ. 643) ਸਮਰਾ ਗਰੁੱਪ ਦੇ ਗੋਨਿਆਣਾ ਤਹਿਸੀਲ ਦੇ ਪ੍ਰਧਾਨ ਮਨਦੀਪ ਸਿੰਘ ਨੰਬਰਦਾਰ ਦਾਨ ਸਿੰਘ ਵਾਲਾ ਦੇ ਯਤਨਾਂ ਸਦਕਾ ਸਰਕਾਰੀ ਹਾਈ ਸਕੂਲ ਦਾਨ ਸਿੰਘ ਵਾਲਾ ਵਿਖੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਵੱਲੋਂ ਇਕ ਟ੍ਰੇਨਿੰਗ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿੱਚ ਨੈਸ਼ਨਲ ਐਵਾਰਡੀ ਟ੍ਰੇਨਰ ਨਰੇਸ਼ ਪਠਾਣੀਆ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਹ ਵੀ ਪੜ੍ਹੋ : ਸਕਾਟਲੈਂਡ ਦੀ ਲੋਕ ਨੇਤਾ ਨਿਕੋਲਾ ਸਟਰਜਨ ਨੇ ਮੰਤਰੀ ਵਜੋਂ ਅਸਤੀਫ਼ਾ ਦਿੰਦਿਆਂ ਕਹੀ ਇਹ ਗੱਲ
ਉਨ੍ਹਾਂ ਸਕੂਲ ਦੇ ਸਮੂਹ ਸਟਾਫ ਅਤੇ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਫਸਟ ਏਡ ਬਾਰੇ ਜਾਣਕਾਰੀ ਦਿੱਤੀ ਕਿ ਕਿਵੇਂ ਮੁੱਢਲੀ ਸਹਾਇਤਾ ਰਾਹੀਂ ਕਿਸੇ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ ਅਤੇ ਨਾਲ ਹੀ ਸਰਕਾਰ ਦੀ ਫ਼ਰਿਸ਼ਤੇ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਅਖੀਰ 'ਚ ਮਾਸਟਰ ਬਲਵਿੰਦਰ ਸਿੰਘ ਨੇ ਉਨ੍ਹਾਂ ਨੂੰ ਸਕੂਲ 'ਚ ਆਉਣ 'ਤੇ ਅਤੇ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।