ਨਵਜੰਮੀ ਬੱਚੀ ਨੂੰ ਪੰਘੂੜੇ ਵਿਚ ਛੱਡ ਗਏ ਮਾਪੇ

Monday, Jul 07, 2025 - 04:50 PM (IST)

ਨਵਜੰਮੀ ਬੱਚੀ ਨੂੰ ਪੰਘੂੜੇ ਵਿਚ ਛੱਡ ਗਏ ਮਾਪੇ

ਬਠਿੰਡਾ (ਵਰਮਾ) : ਬੀਤੇ ਦਿਨੀਂ ਨਥਾਣਾ ਵਿਖੇ ਬਣੇ ਪੰਘੂੜੇ ਵਿਚ ਇਕ ਨਵਜੰਮੀ ਬੱਚੀ ਮਿਲੀ ਸੀ। ਉਕਤ ਬੱਚੀ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਸ਼ਿਫਟ ਕੀਤਾ ਗਿਆ ਅਤੇ ਬੱਚੀ ਦੇ ਸਬੰਧ ਵਿਚ ਪੁਲਸ ਥਾਣਾ, ਨਥਾਣਾ ਵਿਖੇ ਡੀ.ਡੀ.ਆਰ ਨੰ 27 ਦਰਜ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਨੇ ਦਿੱਤੀ। ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀ ਦੇ ਮੈਡੀਕਲ ਫਿੱਟ ਹੋਣ ਉਪਰੰਤ ਬਾਲ ਭਲਾਈ ਕਮੇਟੀ, ਬਠਿੰਡਾ ਦੇ ਹੁਕਮਾਂ ਨਾਲ ਬੱਚੀ ਨੂੰ ਸ੍ਰੀ ਅਨੰਤ ਅਨਾਥ ਆਸ਼ਰਮ, ਨਥਾਣਾ ਵਿਖੇ ਸ਼ਿਫਟ ਕੀਤਾ ਗਿਆ ਹੈ।

ਇਸ ਮੌਕੇ ਉਪ ਚੇਅਰਮੈਨ ਡਾ. ਬਿਕਰਮਜੀਤ ਸਿੰਘ, ਸ਼ਾਮਲਤਾ ਲਾਟਿਕਾ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਨੁਮਾਇੰਦੇ ਤੇ ਸ੍ਰੀ ਅਨੰਤ ਅਨਾਥ ਆਸ਼ਰਮ ਨਥਾਣਾ ਦਾ ਸਟਾਫ਼ ਆਦਿ ਮੌਜੂਦ ਸੀ।


author

Gurminder Singh

Content Editor

Related News