ASI ਸਮੇਤ 7 ਪੁਲਸ ਮੁਲਾਜ਼ਮਾਂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ

09/30/2022 11:41:03 AM

ਬਠਿੰਡਾ(ਵਰਮਾ) : ਸੀ. ਆਈ. ਏ. ਸਟਾਫ਼ ਵੱਲੋਂ 4 ਸਾਲ ਪਹਿਲਾਂ ਦਰਜ ਕੀਤੇ ਗਏ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਅਦਾਲਤ ਨੇ ਏ. ਐੱਸ. ਆਈ. ਸਮੇਤ 7 ਪੁਲਸ ਮੁਲਾਜ਼ਮਾਂ ਨੂੰ 26 ਸਤੰਬਰ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਇਨ੍ਹਾਂ ’ਚੋਂ ਕੋਈ ਵੀ ਪੇਸ਼ ਨਹੀਂ ਹੋਇਆ । ਪੁਲਸ ਅਧਿਕਾਰੀ ਸੰਮਨ ਜਾਰੀ ਹੋਣ ਦੇ ਬਾਵਜੂਦ ਅਦਾਲਤ ਵਿਚ ਪੇਸ਼ ਨਹੀਂ ਹੋਇਆ, ਜਿਸ ਕਾਰਨ ਅਦਾਲਤ ਵੱਲੋਂ ਸਾਰੇ ਪੁਲਸ ਮੁਲਾਜ਼ਮਾਂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਹੁਕਮਾਂ ਦੀ ਕਾਪੀ ਐੱਸ. ਐੱਸ. ਪੀ. ਬਠਿੰਡਾ ਨੂੰ ਭੇਜ ਕੇ ਹਦਾਇਤ ਕੀਤੀ ਹੈ ਕਿ ਐੱਸ. ਐੱਸ. ਪੀ. ਬਠਿੰਡਾ ਉਪਰੋਕਤ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕਰਨ।

ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ: ਫਰੀਦਕੋਟ ਦੇ ਫ਼ੌਜੀ ਜਵਾਨ ਦੀ ਲੱਦਾਖ 'ਚ ਮੌਤ

ਜਾਣਕਾਰੀ ਅਨੁਸਾਰ ਪਟੀਸ਼ਨਰ ਗਗਨਦੀਪ ਸਿੰਘ ਦੇ ਵਕੀਲ ਵਿਕਾਸ ਕੁਮਾਰ ਨੇ ਦੱਸਿਆ ਕਿ 8 ਜੂਨ 2018 ਨੂੰ ਏ. ਐੱਸ. ਆਈ. ਕ੍ਰਿਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਸਵੇਰੇ ਗਗਨਦੀਪ ਸਿੰਘ ਦੇ ਘਰ ਛਾਪਾ ਮਾਰ ਕੇ ਉਸ ਦੇ ਭਰਾ ਅਮਨਦੀਪ ਸਿੰਘ ਨੂੰ ਹਿਰਾਸਤ ’ਚ ਲੈ ਲਿਆ, ਜਿਸ ਤੋਂ ਬਾਅਦ ਸ਼ਾਮ ਨੂੰ ਅਮਨਦੀਪ ਸਿੰਘ ਦੇ ਰਿਸ਼ਤੇਦਾਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਦੱਸਿਆ ਗਿਆ ਕਿ ਪੁਲਸ ਨੇ ਅਮਨਦੀਪ ਸਿੰਘ, ਰਾਜੇਸ਼ ਅਤੇ ਪਰਵੇਸ਼ ਖ਼ਿਲਾਫ਼ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਕਿਤੇ ਹੋਰ ਦਿਖਾਈ ਹੈ। ਗਗਨਦੀਪ ਸਿੰਘ ਨੇ 7 ਪੁਲਸ ਮੁਲਾਜ਼ਮਾਂ ਖ਼ਿਲਾਫ਼ ਸਥਾਨਕ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ। ਗਗਨਦੀਪ ਸਿੰਘ ਨੇ ਅਦਾਲਤ ਵਿਚ ਸੀ. ਸੀ. ਟੀ. ਵੀ. ਫੁਟੇਜ ਪੇਸ਼ ਕੀਤੀ, ਜਿਸ ਵਿਚ ਪੁਲਸ ਉਸ ਦੇ ਭਰਾ ਨੂੰ ਘਰੋਂ ਚੁੱਕ ਕੇ ਲੈ ਜਾ ਰਹੀ ਹੈ।

ਇਹ ਵੀ ਪੜ੍ਹੋੋ- ਪਿਆਰ 'ਚ ਅੰਨ੍ਹੀ ਹੋਈ 3 ਬੱਚਿਆਂ ਦੀ ਮਾਂ ਨੇ ਕਰ ਦਿੱਤਾ ਅਜਿਹਾ ਕਾਰਾ, ਸੁਣ ਉੱਡ ਜਾਣਗੇ ਹੋਸ਼

ਇਸ ਤੋਂ ਬਾਅਦ ਅਦਾਲਤ ਨੇ ਸੀ. ਸੀ. ਟੀ.ਵੀ. ਫੁਟੇਜ ਦੇ ਆਧਾਰ ’ਤੇ ਉਸ ਸਮੇਂ ਥਾਣਾ ਕੈਨਾਲ ’ਚ ਤਾਇਨਾਤ ਸੀ. ਆਈ. ਏ. ਸਟਾਫ਼ ਅਤੇ ਪੁਲਸ ਮੁਲਾਜ਼ਮਾਂ ਨੇ ਏ. ਐੱਸ. ਆਈ. ਕ੍ਰਿਪਾਲ ਸਿੰਘ ਸੀ. ਆਈ. ਏ. ਸਟਾਫ਼ ਏ. ਐੱਸ. ਆਈ. ਇੰਦਰਜੀਤ ਸਿੰਘ ਕੈਨਾਲ ਕਾਲੋਨੀ, ਏ. ਐੱਸ. ਆਈ. ਕੁਲਵਿੰਦਰ ਸਿੰਘ, ਹੈੱਡ ਕਾਂਸਟੇਬਲ ਰੰਜਨ ਕੁਮਾਰ, ਕਾਂਸਟੇਬਲ ਅਮਰੀਕ ਸਿੰਘ, ਕੁਲਵਿੰਦਰ ਸਿੰਘ, ਗਗਨਦੀਪ ਸਿੰਘ ਨੂੰ ਸੰਮਨ ਭੇਜ ਕੇ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ। ਐਡਵੋਕੇਟ ਵਿਕਾਸ ਕੁਮਾਰ ਨੇ ਦੱਸਿਆ ਕਿ ਅਦਾਲਤ ਨੇ ਉਕਤ ਸਾਰੇ ਮੁਲਾਜ਼ਮਾਂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਐੱਸ. ਐੱਸ. ਪੀ. ਨੂੰ ਹੁਕਮਾਂ ਦੀ ਕਾਪੀ ਜਾਰੀ ਕੀਤੀ ਹੈ ਅਤੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਖੁਦ ਉਕਤ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਕਰਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto