ਆਨ ਲਾਈਨ ਠੱਗੀ ਕਰਨ ਵਾਲੇ 3 ਗ੍ਰਿਫਤਾਰ
Friday, Oct 25, 2024 - 06:22 PM (IST)
ਬਠਿੰਡਾ (ਸੁਖਵਿੰਦਰ) : ਥਾਣਾ ਕੈਂਟ ਨੇ ਲੋਕਾਂ ਨਾਲ ਆਨਲਾਈਨ ਠੱਗੀ ਮਾਰਕੇ ਉਨ੍ਹਾਂ ਦੇ ਪੈਸੇ ਲੁੱਟਣ ਵਾਲੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਅਭਿਸ਼ੇਕ ਵਾਸੀ ਰਾਮਪੁਰਾ ਜ਼ਿਲ੍ਹਾ ਫਾਜ਼ਿਲਕਾ, ਉਗਰਸੇਨ ਬੁਡਾਨੀਆ ਅਤੇ ਅਰੁਣ ਕੁਮਾਰ ਵਾਸੀ ਹਨੂੰਮਾਨਗੜ੍ਹ ਲੋਕਾਂ ਨਾਲ ਆਨਲਾਈਨ ਠੱਗੀ ਮਾਰ ਕੇ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ।
ਸੂਚਨਾ ਦੇ ਆਧਾਰ ’ਤੇ ਪੁਲਸ ਨੇ ਇਲਾਕੇ ਦੀ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।