ਓਵਰਡੋਜ਼ ਕਾਰਨ ਮੌਤ ਦੇ ਮਾਮਲੇ ’ਚ ਇਕ ਗ੍ਰਿਫ਼ਤਾਰ
Thursday, Dec 19, 2024 - 06:11 PM (IST)
ਬਠਿੰਡਾ (ਸੁਖਵਿੰਦਰ) : ਬੀਤੇ ਦਿਨੀਂ ਇਕ ਹੋਟਲ ਵਿਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਸ ਨੇ ਉਸ ਦੇ ਇਕ ਸਾਥੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਜੋਗਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਪ੍ਰਦੀਪ ਕੁਮਾਰ ਵਾਸੀ ਲਹਿਰਾ ਮੁਹੱਬਤ ਨੇ ਉਸ ਦੇ ਭਰਾ ਅਨਮੋਲ (35) ਨੂੰ ਨਸ਼ੇ ਦੀ ਓਵਰਡੋਜ਼ ਦਾ ਟੀਕਾ ਲਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।