ਨਸ਼ੇ ਦੇ ਕਹਿਰ ਨੇ ਉਜਾੜੇ ਪਾਇਆ ਇਕ ਹੋਰ ਪਰਿਵਾਰ, ਨੌਜਵਾਨ ਪੰਚਾਇਤ ਮੈਂਬਰ ਦੀ ਓਵਰਡੋਜ਼ ਨੇ ਲਈ ਜਾਨ

10/11/2022 1:07:06 PM

ਮਾਨਸਾ (ਅਮਰਜੀਤ) : ਆਏ ਦਿਨ ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਮੌਤ ਹੋ ਰਹੇ ਹੈ ਅਤੇ ਪੰਜਾਬ ਸਰਕਾਰ ਬਸ ਹੱਥ 'ਤੇ ਹੱਥ ਧਰੀ ਬੈਠੀ ਹੈ। ਸਰਕਾਰ ਵੱਲੋਂ ਲਗਾਤਾਰ ਕਿਤੇ ਨਾ ਕਿਤੇ ਨਸ਼ੇ 'ਤੇ ਸ਼ਿਕੰਜ਼ਾ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਰਕਾਰ ਹਰ ਫਰੰਟ ਤੋਂ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ। ਅਜਿਹਾ ਮਾਮਲਾ ਅੱਜ ਮਾਨਸਾ ਦੇ ਪਿੰਡ ਨੰਗਲ ਕਲਾਂ ਤੋਂ ਸਾਹਮਣੇ ਆਈ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਿੰਡ ਨੰਗਲ ਕਲਾਂ 'ਚ ਮੌਜੂਦਾ ਪੰਚਾਇਤ ਮੈਂਬਰ ਜਗਦੀਪ ਸਿੰਘ ਮੰਗਾ (28) ਦੀ ਨਸ਼ੇ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ- ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਚਿੰਤਾ ਭਰੀ ਖ਼ਬਰ, ਨਿੱਜੀ ਖੰਡ ਮਿੱਲਾਂ ਨੇ ਖੜ੍ਹੇ ਕੀਤੇ ਹੱਥ

ਇਸ ਸੰਬੰਧੀ ਗੱਲ ਕਰਦਿਆਂ ਮ੍ਰਿਤਕ ਦੇ ਪਿਤਾ ਤੇਜਾ ਸਿੰਘ ਨੇ ਦੱਸਿਆ ਕਿ ਪਿੰਡ 'ਚ ਸ਼ਰੇਆਮ ਕੁਝ ਨੌਜਵਾਨਾਂ ਵੱਲੋਂ ਨਸ਼ਾ ਵੇਚਿਆ ਜਾਂਦਾ ਹੈ। ਕਈ ਵਾਰ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ ਪਰ ਪੁਲਸ ਵੀ ਪਿੰਡ 'ਚ ਵਿਕ ਰਹੇ ਨਸ਼ੇ ਨੂੰ ਰੋਕਣ ਤੋਂ ਨਾਕਾਮ ਹੈ। ਪਰਿਵਾਰ ਵਾਲਿਆਂ ਨੇ ਨੌਜਵਾਨ ਦੀ ਲਾਸ਼ ਨੂੰ ਨਸ਼ਾ ਵੇਚਣ ਵਾਲਿਆਂ ਦੇ ਘਰ ਰੱਖ ਕੇ ਪ੍ਰਦਰਸ਼ਨ ਵੀ ਕੀਤੀ। ਇਸ ਤੋਂ ਇਲਾਵਾ ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕਈ ਪੁਲਸ ਮੁਲਾਜ਼ਮ ਵੀ ਉਕਤ ਨੌਜਵਾਨਾਂ ਕੋਲੋ ਸਿਵਲ ਕੱਪੜਿਆਂ 'ਚ ਨਸ਼ਾ ਲੈਣ ਆਉਂਦੇ ਹਨ। ਫਿਰ ਅਜਿਹਾ ਹਾਲਾਤ 'ਚ ਤਾਂ ਕੁਝ ਵੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਰਕਾਰ ਨੂੰ ਮੰਗ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਨਸ਼ਾਂ ਵੇਚਣ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇ ਅਤੇ ਇਸ ਨੂੰ ਪੰਜਾਬ 'ਚੋਂ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਕਿਸੇ ਹੋਰ ਘਰ ਦਾ ਚਿਰਾਗ ਨਾ ਬੱਝੇ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News